ਆਪ ਛੱਡ ਕੇ ਗਏ ਰਾਜ ਸਭਾ ਮੈਂਬਰਾਂ ਦੇ ਪੁਤਲੇ ਫੂਕੇ
ਆਪ ਛੱਡ ਕੇ ਗਏ ਰਾਜ ਸਭਾ ਮੈਂਬਰਾਂ ਦੇ ਪੁਤਲੇ ਫੂਕੇ
Publish Date: Sun, 26 Apr 2026 05:17 PM (IST)
Updated Date: Mon, 27 Apr 2026 04:08 AM (IST)

ਆਪ ਵਰਕਰਾਂ ਨੇ ਪੰਜਾਬ ਦੇ ਗੱਦਾਰ ਕਹਿ ਕੇ ਲਗਾਏ ਨਾਅਰੇ ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ ਰਾਜਸਭਾ ਮੈਂਬਰਾਂ ਦਾ ਦਿੜ੍ਹਬਾ ਮੰਡੀ ਅੰਦਰ ਆਪ ਵਰਕਰਾਂ ਨੇ ਪੁਤਲੇ ਫੂਕ ਕੇ ਪਿੱਟ ਸਿਆਪਾ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਵਿੱਚੋਂ ਆਪ ਵਰਕਰ ਰਾਜ ਸਭਾ ਮੈਂਬਰਾਂ ਦੇ ਪੁਤਲੇ ਚੁੱਕ ਕੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਦਿੜ੍ਹਬਾ ਦੇ ਮੁੱਖ ਚੌਕ ਵਿੱਚ ਪਹੁੰਚੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ, ਇਮਪਰੂਵਮੈਂਟ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਮਾਰ ਕੇ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਬੀਰ ਕੌਰ ਸ਼ੇਰਗਿੱਲ ਦੀ ਅਗਵਾਹੀ ਹੇਠ ਵੱਡੀ ਗਿਣਤੀ ਵਿੱਚ ਆਪ ਵਰਕਰਾਂ ਨੇ ਰਾਜਸਭਾ ਮੈਂਬਰ ਹਰਭਜਨ ਸਿੰਘ ਰਾਘਵ ਚੱਢਾ ਅਸ਼ੋਕ ਮਿੱਤਲ ਸੰਦੀਪ ਪਾਠਕ ਤੇ ਹੋਰ ਦੇ ਪੁਤਲੇ ਫੂਕੇ। ਉਨ੍ਹਾਂ ਵੱਲੋਂ ਪੰਜਾਬ ਦੇ ਗੱਦਾਰ ਕਹਿ ਕੇ ਨਾਆਰੇ ਲਗਾਏ ਗਏ। ਆਪ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ’ਚ ਸ਼ਾਮਲ ਹੋਏ ਤੇ ਰਾਜ ਸਭਾ ਮੈਂਬਰਾਂ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਇਹ ਪੰਜਾਬ ਦੇ ਗੱਦਾਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਦੀ ਗੱਦਾਰੀ ਨੂੰ ਕਦੇ ਵੀ ਨਹੀਂ ਭੁੱਲ ਸਕਣਗੇ ਤੇ ਪੰਜਾਬ ਆਉਣ ’ਤੇ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਾਇਦ ਉਨ੍ਹਾਂ ਨੂੰ ਇਹ ਵਹਿਮ ਹੈ ਕਿ ਪੰਜਾਬ ਅੰਦਰ ਰਾਜਨੀਤੀ ਉਨ੍ਹਾਂ ਦੇ ਸਿਰ ’ਤੇ ਚੱਲ ਰਹੀ ਸੀ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਪੰਜਾਬ ਦੇ ਲੋਕ ਖੁਦਾਰ ਲੋਕ ਨੇ ਉਹ ਕਦੇ ਵੀ ਉਨ੍ਹਾਂ ਦੀ ਗੱਦਾਰੀ ਨੂੰ ਭੁੱਲ ਨਹੀਂ ਸਕਣਗੇ। ਉਨ੍ਹਾਂ ਦੇ ਜਾਣ ਨਾਲ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਕੋਈ ਫਰਕ ਨਹੀਂ ਪਿਆ ਕਿਉਂਕਿ ਉਨ੍ਹਾਂ ਦਾ ਪੰਜਾਬ ਦੇ ਲੋਕਾਂ ਨਾਲ ਕੋਈ ਸਬੰਧ ਨਹੀਂ ਸੀ। ਜਿਸ ਥਾਲੀ ’ਚ ਖਾਦਾ ਉਸੇ ’ਚ ਸ਼ੇਕ ਕਰਨ ਵਾਲੇ ਇਨ੍ਹਾਂ ਲੋਕਾਂ ਨੂੰ ਪੰਜਾਬ ਦੇ ਲੋਕ ਕਦੇ ਵੀ ਮਾਫ ਨਹੀਂ ਕਰਨਗੇ। ਆਉਣ ਵਾਲੇ ਸਮੇਂ ਵਿਚ ਚੰਗਾ ਸਬਕ ਸਕਾਉਣ ਲਈ ਤਿਆਰ ਬੈਠੇ ਹਨ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੂਲਰ ਘਰਾਟ ਹਰਵਿੰਦਰ ਸਿੰਘ ਛਾਜਲੀ, ਚੇਅਰਮੈਨ ਬਲਾਕ ਸੰਮਤੀ ਛਾਜਲੀ ਰਣਜੀਤ ਸਿੰਘ, ਚੇਅਰ ਪਰਸਨ ਮਾਰਕੀਟ ਕਮੇਟੀ ਦਿੜ੍ਹਬਾ ਮਨਜੀਤ ਕੌਰ ਹਾਜ਼ਰ ਸਨ।