ਐੱਮਪੀ ਸੁਖਜਿੰਦਰ ਸਿੰਘ ਰੰਧਾਵਾ ਦਾ ਪੁਤਲਾ ਫੂਕਿਆ
ਕਾਂਗਰਸੀ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦਾ ਪੁਤਲਾ ਫੂਕਿਆ
Publish Date: Sat, 02 May 2026 07:07 PM (IST)
Updated Date: Sat, 02 May 2026 07:08 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਰਹਿੰਦ ਦੇ ਜੋਤੀ ਸਰੂਪ ਮੋੜ ਨਜ਼ਦੀਕ ਇਕੱਠੇ ਹੋ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ ਅਤੇ ਲਖਵੀਰ ਸਿੰਘ ਸੋਟੀ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਈ ਅੰਮ੍ਰਿਤਪਾਲ ਸਿੰਘ ਵਿਰੁੱਧ ਗਲਤ ਬਿਆਨਬਾਜ਼ੀ ਕੀਤੀ ਹੈ, ਜਿਸ ਨਾਲ ਸਿੱਖ ਸੰਗਤ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਮਨਾਂ ’ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਟਿੱਪਣੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਾਂਗਰਸੀ ਐੱਮਪੀ ਨੂੰ ਚਿਤਾਵਨੀ ਦਿੱਤੀ ਕਿ ਉਹ ਭਵਿੱਖ ’ਚ ਅਜਿਹੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ।