ਚੋਣਾਂ ਲਈ ਪਾਰਟੀ ਦੀ ਹੋਰ ਮਜ਼ਬੂਤੀ ਲਈ ਉਪਰਾਲੇ ਜਾਰੀ : ਭੁੱਟਾ
ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਹੋਰ ਮਜਬੂਤੀ ਲਈ ਉਪਰਾਲੇ ਜਾਰੀ : ਭੁੱਟਾ
Publish Date: Mon, 23 Feb 2026 06:24 PM (IST)
Updated Date: Mon, 23 Feb 2026 06:28 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੂਟਾ ਨੇ ਸਰਹਿੰਦ ਦੇ ਮਨਸੂਰੀ ਟਿੱਬਾ ਤੇ ਸੂਦਾਂ ਵਾਲਾ ਮਹੱਲਾ ਵਿਖੇ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਨੂੰ ਪਾਰਟੀ ਦੀ ਰਣਨੀਤੀ ਬਾਰੇ ਜਾਣਕਾਰੀ ਦਿੱਤੀ। ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸਮੂਹ ਵਰਕਰਾਂ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਦੇ ਘਰ ਘਰ ਜਾ ਕੇ ਪਾਰਟੀ ਦੀ ਰਣਨੀਤੀ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਹਰੇਕ ਵਰਗ ਦੇ ਲੋਕ ਦੁਖੀ ਹਨ ਕਿਉਂਕਿ ਇਸ ਸਰਕਾਰ ਨੇ ਸਿਵਾਏ ਲਾਰੇ ਲਾਉਣ ਤੋਂ ਹੋਰ ਕੁੱਝ ਨਹੀਂ ਕੀਤਾ। ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਹਰ ਆਗੂ ਵਰਕਰ ਤੇ ਲੋਕਾਂ ਦੇ ਘਰ ਘਰ ਤੱਕ ਪਹੁੰਚ ਕੀਤੀ ਜਾਵੇਗੀ। ਇਸ ਮੌਕੇ ਨੱਥਾ ਸਿੰਘ ਸਾਬਕਾ ਮੈਨੇਜਰ, ਸੁਖਵਿੰਦਰ ਸਿੰਘ ਪ੍ਰਧਾਨ ਸੈਣੀ ਸਭਾ, ਸਵਰਨਜੀਤ ਸਿੰਘ ਸੋਨੂ, ਮੰਗਤ ਰਾਮ, ਰਾਜਵੀਰ ਸਿੰਘ, ਬਲਜੀਤ ਸਿੰਘ ਖਾਲਸਾ, ਹਰਪ੍ਰੀਤ ਸਿੰਘ ਸਰਹੰਦ, ਹਰਪ੍ਰੀਤ ਸਿੰਘ ਤਲਾਣੀਆਂ, ਮਨਜੀਤ ਸਿੰਘ ਮਾਨ, ਬਲਜੀਤ ਸਿੰਘ, ਬਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਬਲਬੀਰ ਸਿੰਘ, ਬੀਰ ਸਿੰਘ, ਜੀਤ ਸਿੰਘ, ਜਸਪ੍ਰੀਤ ਕੌਰ, ਕੁਲਵਿੰਦਰ ਕੌਰ, ਨੀਨਾ ਗੁਪਤਾ, ਰੁਪਿੰਦਰ ਕੌਰ, ਰਵਿੰਦਰ ਸਿੰਘ, ਨਰਿੰਦਰ ਸਿੰਘ, ਬਚਿੱਤਰ ਸਿੰਘ, ਗੁਰਮੁਖ ਸਿੰਘ, ਬਲਦੇਵ ਰਾਜ, ਕਮਲਦੀਪ ਸਿੰਘ, ਹਿੰਮਤ ਸਿੰਘ, ਰਾਮ ਲਾਲ, ਮੰਗਤ ਰਾਏ, ਗੁਰਜੀਤ ਸਿੰਘ, ਨਵੀਨ ਕੁਮਾਰ, ਜੋਗਿੰਦਰ ਕੁਮਾਰ ਆਦਿ ਮੌਜੂਦ ਸਨ।