ਮਹੱਦੀਆਂ ਵਿਖੇ ਰੁਜ਼ਗਾਰ ਕੈਂਪ 30 ਨੂੰ
ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 30 ਮਈ ਨੂੰ ਆਰਸੇਟੀ ਸਿਖਲਾਈ ਸੰਸਥਾ ਪਿੰਡ ਮਹੱਦੀਆਂ ਵਿਖੇ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਰੁਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।
Publish Date: Wed, 27 May 2026 05:50 PM (IST)
Updated Date: Wed, 27 May 2026 05:52 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 30 ਮਈ ਨੂੰ ਆਰਸੇਟੀ ਸਿਖਲਾਈ ਸੰਸਥਾ ਪਿੰਡ ਮਹੱਦੀਆਂ ਵਿਖੇ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਰੁਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੈਂਪ ’ਚ ਪ੍ਰਸਿੱਧ ਅਦਾਰੇ ‘ਐਕਟਿਵ ਕਲੋਦਿੰਗ ਕੰਪਨੀ’ ਵੱਲੋਂ ਟੇਲਰ (ਲੜਕੇ ਅਤੇ ਲੜਕੀਆਂ) ਅਤੇ ਐਲਆਈਸੀ ਵੱਲੋਂ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਭਰਤੀ ਮੁਹਿੰਮ ’ਚ ਭਾਗ ਲੈਣ ਲਈ ਉਮੀਦਵਾਰ ਦੀ ਵਿਦਿਅਕ ਯੋਗਤਾ 10ਵੀਂ, 12ਵੀਂ, ਡਿਪਲੋਮਾ ਜਾਂ ਆਈਟੀਆਈ ਹੋਣੀ ਚਾਹੀਦੀ ਹੈ ਅਤੇ ਬਿਨੈਕਾਰ ਦੀ ਉਮਰ 18 ਤੋਂ 40 ਸਾਲ ਦੇ ਦਰਮਿਆਨ ਹੋਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਅਤੇ ਯੋਗ ਉਮੀਦਵਾਰ ਆਪਣੇ ਅਸਲ ਦਸਤਾਵੇਜ਼ਾਂ ਅਤੇ ਫੋਟੋ ਸਟੇਟ ਕਾਪੀਆਂ ਸਮੇਤ ਨਿਰਧਾਰਿਤ ਸਮੇਂ ਅਤੇ ਸਥਾਨ ’ਤੇ ਪਹੁੰਚ ਕੇ ਇਸ ਮੌਕੇ ਦਾ ਲਾਭ ਉਠਾ ਸਕਦੇ ਹਨ।