ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਦੁਖੀ : ਨਾਗਰਾ
ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਦੁਖੀ : ਨਾਗਰਾ
Publish Date: Mon, 27 Apr 2026 04:58 PM (IST)
Updated Date: Mon, 27 Apr 2026 05:01 PM (IST)

ਫ਼ੋਟੋ ਫ਼ਾਈਲ : 15 ਪਿੰਡ ਆਰਾਈ ਮਾਜਰਾ ਵਿਖੇ ਕਾਂਗਰਸੀ ਵਰਕਰਾਂ ਨਾਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਆਰਾਈ ਮਾਜਰਾ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੇਂਦਰ ਤੇ ਪੰਜਾਬ ਦੀ ਆਪ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੁਕਰ ਗਈ ਹੈ। ਕੁਲਜੀਤ ਸਿੰਘ ਨਾਗਰਾ ਨੇ ਅੱਗੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ, ਜਿਸ ਕਾਰਨ ਆਮ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਨਸ਼ੇ ਦਾ ਮੁੱਦਾ ਗੰਭੀਰ ਰੂਪ ਧਾਰਨ ਕਰ ਚੁੱਕਾ ਹੈ ਪਰ ਸਰਕਾਰ ਇਸ ਨੂੰ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਮਨਰੇਗਾ ਵਰਕਰਾਂ ਦੀਆਂ ਸਮੱਸਿਆਵਾਂ ਵੱਲ ਵੀ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੈ, ਜਦਕਿ ਜ਼ਮੀਨੀ ਪੱਧਰ ਤੇ ਕੋਈ ਵਿਕਾਸ ਨਜ਼ਰ ਨਹੀਂ ਆ ਰਿਹਾ। ਕੇਂਦਰ ਸਰਕਾਰ ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਨੇ ਆਮ ਵਿਅਕਤੀ ਦਾ ਲੱਕ ਤੋੜ ਦਿੱਤਾ ਹੈ।ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਸਰਕਾਰਾਂ ਦੀਆਂ ਨਾਕਾਮੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਕਾਂਗਰਸ ਪਾਰਟੀ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਸਰਪੰਚ ਧਰਮਿੰਦਰ ਸਿੰਘ ਨਬੀਪੁਰ, ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਪਰਮਿੰਦਰ ਸਿੰਘ ਨੋਨੀ, ਸਾਬਕਾ ਸਰਪੰਚ ਇੰਦਰਜੀਤ ਸਿੰਘ ਬੀਬੀਪੁਰ, ਅਮ੍ਰਿਤਪਾਲ ਸਿੰਘ ਬੀਬੀਪੁਰ, ਭਗਵੰਤ ਸਿੰਘ ਨੰਬਰਦਾਰ, ਮਲਕੀਤ ਸਿੰਘ, ਦਿਲਬਾਗ ਸਿੰਘ, ਲਖਵਿੰਦਰ ਸਿੰਘ, ਕਾਲਾ ਸਿੰਘ, ਅਮਨਿੰਦਰ ਸਿੰਘ, ਬਿਕਰਮਜੀਤ ਸਿੰਘ, ਗੁਰਤੇਜ ਸਿੰਘ, ਸੁਖਰਾਜ ਸਿੰਘ, ਸੋਨੂੰ, ਕਮਲਜੀਤ ਸਿੰਘ ਬਾਜਵਾ, ਗੁਰਦਿਆਲ ਸਿੰਘ, ਸਰੂਪ ਸਿੰਘ, ਕੁਲਦੀਪ ਸਿੰਘ, ਨਿਰਮਲ ਸਿੰਘ, ਜਸਵਿੰਦਰ ਸਿੰਘ, ਹਜਾਰਾਂ ਸਿੰਘ, ਬਲਬੀਰ ਸਿੰਘ, ਰਣਦੀਪ ਸਿੰਘ, ਅਮਰਿੰਦਰ ਸਿੰਘ, ਅਮਨਦੀਪ ਸਿੰਘ, ਅਕਾਸ਼ਦੀਪ ਸਿੰਘ ਅਤੇ ਕਰਮਵੀਰ ਸਿੰਘ ਸਮੇਤ ਵੱਡੀ ਗਿਣਤੀ ’ਚ ਵਰਕਰ ਮੌਜੂਦ ਸਨ।