ਵਰਕਰ ਅਕਾਲੀ ਦਲ ਨੂੰ ਕਰਨ ਮਜ਼ਬੂਤ : ਰਾਜੂ ਖੰਨਾ
ਹਰ ਵਰਕਰ ਤੇ ਆਗੂ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੇ : ਰਾਜੂ ਖੰਨਾ
Publish Date: Wed, 03 Sep 2025 05:47 PM (IST)
Updated Date: Wed, 03 Sep 2025 05:49 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸਰਕਲ ਮੰਡੀ ਗੋਬਿੰਦਗੜ੍ਹ ਦੇ ਸਰਕਲ ਪ੍ਰਧਾਨਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਵੇਖਦਿਆਂ ਸੂਬੇ ਦੇ ਹਰ ਵਰਕਰ ਅਤੇ ਆਗੂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਇਹ ਯਤਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸੂਬੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਰੂਰੀ ਹਨ। ਰਾਜੂ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਕਾਰਗੁਜ਼ਾਰੀ ਸਭ ਦੇ ਸਾਹਮਣੇ ਹੈ। ਜੋ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹ ਨਹੀਂ ਦੇ ਸਕਦੀ, ਉਸ ਤੋਂ ਹੋਰ ਕੀ ਉਮੀਦ ਕੀਤੀ ਜਾ ਸਕਦੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਪਿਛਲੇ 15 ਦਿਨਾਂ ਤੋਂ ਕਰੋੜਾਂ ਰੁਪਏ ਦੀ ਰਾਹਤ ਸਮੱਗਰੀ ਲੋੜਵੰਦਾਂ ਤੱਕ ਪਹੁੰਚਾਈ ਜਾ ਰਹੀ ਹੈ। ਜਲੰਧਰ ’ਚ ਇਸ ਮਕਸਦ ਲਈ ਇਕ ਹੈਲਪ ਸੈਂਟਰ ਵੀ ਸਥਾਪਤ ਕੀਤਾ ਗਿਆ ਹੈ। ਰਾਜੂ ਖੰਨਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਵੀ ਹੜ੍ਹ ਪੀੜਤਾਂ ਲਈ ਵੱਖ-ਵੱਖ ਥਾਵਾਂ ’ਤੇ ਲੰਗਰ, ਦਵਾਈਆਂ ਤੇ ਰਾਹਤ ਸਮੱਗਰੀ ਦੀ ਵੰਡ ਲਈ ਸ਼ਲਾਘਾ ਕੀਤੀ। ਮੀਟਿੰਗ ਵਿਚ ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਸੀਨੀਅਰ ਆਗੂ ਭਿੰਦਰ ਸਿੰਘ ਮੰਡੀ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਬਲਜਿੰਦਰ ਸਿੰਘ ਸੇਖੋਂ, ਜਥੇਦਾਰ ਨਾਜ਼ਰ ਸਿੰਘ ਸੰਤ ਨਗਰ, ਜਥੇਦਾਰ ਸੋਮਨਾਥ ਅਜਨਾਲੀ, ਗੁਰਪ੍ਰੀਤ ਸਿੰਘ ਨੋਨੀ ਤੇ ਸੁਖਬੀਰ ਸਿੰਘ ਡਡਹੇੜੀ ਮੌਜੂਦ ਸਨ।