ਸਾਬਕਾ ਮੰਤਰੀ ਲਾਲ ਸਿੰਘ ਦੀ ਮੌਤ ’ਤੇ ਪ੍ਰਗਟਾਇਆ ਦੁੱਖ
ਸਾਬਕਾ ਮੰਤਰੀ ਲਾਲ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟਾਇਆ
Publish Date: Sat, 28 Mar 2026 06:20 PM (IST)
Updated Date: Sat, 28 Mar 2026 06:20 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੇ ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਲਾਲ ਸਿੰਘ ਨੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਅਤੇ ਉਨ੍ਹਾਂ ਦੀ ਮੌਤ ਨਾਲ ਕਾਂਗਰਸ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ। ਉਨ੍ਹਾਂ ਇਸ ਮੌਕੇ ਪਰਿਵਾਰ ਨਾਲ ਵੀ ਹਮਦਰਦੀ ਦਾ ਪ੍ਰਗਟਾਵਾ ਕੀਤਾ।