ਸਿਹਤ ਮੰਤਰੀ ਵੱਲੋਂ ਆਈ ਸਕਰੀਨਿੰਗ ਕੈਂਪ ਦਾ ਨਿਰੀਖਣ
ਸਿਹਤ ਮੰਤਰੀ ਵੱਲੋਂ ਆਈ ਸਕਰੀਨਿੰਗ ਕੈਂਪ ਦਾ ਨਿਰੀਖਣ
Publish Date: Mon, 27 Apr 2026 06:30 PM (IST)
Updated Date: Mon, 27 Apr 2026 06:34 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਨੇ ਪਿੰਡ ਲੰਗ ਵਿਖੇ ਸਿਹਤ ਵਿਭਾਗ ਵੱਲੋਂ ਲਗਾਏ ਜਾ ਰਹੇ ਆਈ ਸਕਰੀਨਿੰਗ ਕੈਂਪ ਦਾ ਨਿਰੀਖਣ ਕੀਤਾ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਹਿਰਾਂ ਅਤੇ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਵਿਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣੀ ਅਤੇ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਵੱਲ ਇਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਕੈਂਪਾਂ ਦੀ ਲੜੀ ਤਹਿਤ ਅੱਜ ਅੱਖਾਂ ਜਾਂਚ ਦਾ ਮੁਫਤ ਕੈਂਪ ਪਿੰਡ ਲੰਗ ਵਿਖੇ ਲਗਾਇਆ ਗਿਆ ਹੈ ਜਿਸ ਵਿਚ ਅੱਖਾਂ ਦੇ ਮਾਹਿਰ ਡਾ.ਪ੍ਰਿਯਾ ਮਿੱਤਲ ਨੇ ਕੈਂਪ ਵਿੱਚ ਪਹੁੰਚ ਕੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਅਤੇ ਐਨਕਾਂ ਵੰਡੀਆਂ ਗਈਆਂ। ਇਸ ਬਾਰੇ ਐਸ.ਐਮ.ਓ ਡਾ. ਨਾਗਰਾ ਨੇ ਦੱਸਿਆ ਕਿ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਤਹਿਤ ਅੱਜ ਪਿੰਡ ਲੰਗ ਵਿਖੇ 105 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 65 ਦੇ ਲਗਭਗ ਲੋੜਵੰਦਾਂ ਨੂੰ ਐਨਕਾਂ ਵੀ ਵੰਡੀਆਂ ਗਈਆਂ। ਉਹਨਾਂ ਜਾਣਕਾਰੀ ਦਿੱਤੀ ਕਿ ਆਉਂਦੇ ਦਿਨਾਂ ਵਿੱਚ ਵੀ ਇਹ ਵਿਸ਼ੇਸ਼ ਕੈਂਪ ਜਾਰੀ ਰਹਿਣਗੇ, ਜਿਸ ਤਹਿਤ ਮਿਤੀ 28 ਅਪ੍ਰੈਲ ਨੂੰ ਪਿੰਡ ਬਖਸ਼ੀਵਾਲਾ ਵਿਖੇ ਅੱਖਾਂ ਦੀ ਜਾਂਚ ਦੇ ਮੁਫਤ ਵਿਸ਼ੇਸ਼ ਕੈਂਪ ਲੱਗੇਗਾ। ਇਸ ਮੌਕੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਵੱਲੋਂ ਆਸ਼ਾ ਵਰਕਰਾਂ ਨੂੰ ਆਸ਼ਾ ਵਰਕਰ ਦਿਵਸ ਮੌਕੇ ਸਰਟੀਫੀਕੇਟ ਦੇਕੇ ਸਨਮਾਨ ਕੀਤਾ। ਇਸ ਮੌਕੇ ਸਹਾਇਕ ਸਿਹਤ ਅਫਸਰ ਡਾ.ਇੰਦਰਪ੍ਰੀਤ ਰੰਧਾਵਾ, ਡਿਪਟੀ ਮਾਸ ਮੀਡੀਆ ਅਫਸਰ ਦਿਲਜੀਤ ਕੌਰ, ਬੀ.ਈ.ਈ ਸੁਖਜੀਤ ਸਿੰਘ, ਅਪਥੈਲਮਿਕ ਅਫਸਰ ਸ਼ੁਸ਼ਮਾ ਸਮੇਤ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ।