ਫਰਦ ਕੇਂਦਰ ਕਰਮਚਾਰੀ 1 ਮਈ ਨੂੰ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ
ਫਰਦ ਕੇਂਦਰ ਕਰਮਚਾਰੀ 1 ਮਈ ਨੂੰ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ
Publish Date: Mon, 27 Apr 2026 04:48 PM (IST)
Updated Date: Tue, 28 Apr 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਦਿੜ੍ਹਬਾ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਫਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਪੰਜਾਬ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 1 ਮਈ ਮਜ਼ਦੂਰ ਦਿਵਸ ਮੌਕੇ ਸੰਗਰੂਰ ਵਿੱਚ ਹੋਣ ਵਾਲੇ ਰਾਜ ਪੱਧਰੀ ਵਿੱਤ ਮੰਤਰੀ ਚੀਮਾ ਦੇ ਘਰ ਅੱਗੇ ਧਰਨੇ ਵਿੱਚ ਸ਼ਾਮਲ ਹੋਣਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਸੋਨੀ ਨੇ ਕਿਹਾ ਕਿ ਇਹ ਸਿਰਫ਼ ਕਿਸੇ ਇੱਕ ਜ਼ਿਲ੍ਹੇ ਦੀ ਗੱਲ ਨਹੀਂ, ਸਗੋਂ ਸਾਰੇ ਪੰਜਾਬ ਦੇ ਫਰਦ ਕੇਂਦਰ ਕਰਮਚਾਰੀਆਂ ਦੀ ਸਾਂਝੀ ਲੜਾਈ ਹੈ। ਉਨ੍ਹਾਂ ਨੇ ਕਿਹਾ ਕਿ ਜਿੰਨੀ ਵੱਡੀ ਗਿਣਤੀ ਵਿੱਚ ਸਾਥੀ ਸ਼ਾਮਲ ਹੋਣਗੇ, ਉੱਨਾ ਹੀ ਮਜ਼ਬੂਤ ਤਰੀਕੇ ਨਾਲ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚੇਗੀ। ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਲਾਡੀ, ਮੀਤ ਪ੍ਰਧਾਨ ਬਿਕਰਮਜੀਤ ਸਿੰਘ, ਜਨਰਲ ਸਕੱਤਰ ਗੁਰਵਿੰਦਰ ਸਿੰਘ, ਖਜਾਨਚੀ ਸੁਖਬੀਰ ਸਿੰਘ, ਸਹਾਇਕ ਖਜਾਨਚੀ ਭੁਪਿੰਦਰ ਸਿੰਘ, ਪ੍ਰੈਸ ਸਕੱਤਰ ਅਮਨਦੀਪ ਸਿੰਘ ਅਤੇ ਹੋਰ ਜ਼ਿਲ੍ਹਾ ਸਾਥੀ ਵੀ ਹਾਜ਼ਰ ਰਹੇ। ਹੋਰ ਜ਼ਿਲ੍ਹਿਆਂ ਦੇ ਸਾਥੀਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਵੱਧ ਚੜ੍ਹ ਕੇ ਹਿੱਸਾ ਪਾਉਣ ਅਤੇ 1 ਮਈ ਨੂੰ ਸੰਗਰੂਰ ਵਿੱਚ ਇਕੱਠੇ ਹੋ ਕੇ ਆਪਣੀ ਏਕਤਾ ਦਾ ਪ੍ਰਗਟਾਵਾ ਕਰਨ। ਇਹ ਫੈਸਲਾ ਕੀਤਾ ਗਿਆ ਕਿ ਜ਼ਿਲ੍ਹਾ ਸੰਗਰੂਰ ਤੋਂ ਵੱਡੀ ਗਿਣਤੀ ਵਿੱਚ ਸਾਥੀ ਰੈਲੀ ਵਿੱਚ ਸ਼ਿਰਕਤ ਕਰਨਗੇ।