ਬੀਏ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਬੀਏ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ
Publish Date: Thu, 14 May 2026 06:12 PM (IST)
Updated Date: Fri, 15 May 2026 04:07 AM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਬੀਏ ਪਹਿਲਾ ਤੇ ਦੂਜਾ ਸਾਲ ਦੇ ਵਿਦਿਆਰਥੀਆਂ ਵੱਲੋਂ ਸਮੂਹਿਕ ਰੂਪ ’ਚ ਬੀਏ ਭਾਗ ਤੀਜਾ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਕਾਲਜ ਵਿਖੇ ਹਰ ਸਾਲ ਜੂਨੀਅਰ ਕਲਾਸਾਂ ਵੱਲੋਂ ਆਖ਼ਰੀ ਸਾਲ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਸਾਲ ਵੀ ਇਸ ਰਵਾਇਤ ਨੂੰ ਕਾਇਮ ਰੱਖਦੇ ਹੋਏ ਪ੍ਰੋਗਰਾਮ ਉਲੀਕਿਆ ਗਿਆ। ਸਮਾਗਮ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਵੱਲੋਂ ਵਿਦਿਆਰਥੀਆਂ ਨੂੰ ਭਵਿੱਖ ’ਚ ਤਰੱਕੀ ਕਰਨ ਅਤੇ ਨਵੇਂ ਸ਼ਿਖਰਾਂ ਨੂੰ ਛੋਹਣ ਦੇ ਸੁਨੇਹੇ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਬੀਏ ਭਾਗ ਤੀਜਾ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੂੰ ਮਿਸਟਰ ਫੇਰਵੈਲ ਅਤੇ ਹਰਮਨਪ੍ਰੀਤ ਕੌਰ ਨੂੰ ਮਿਸ ਫੇਰਵੈਲ ਐਲਾਨਿਆ ਗਿਆ। ਪਾਰਟੀ ਕੋਆਰਡੀਨੇਟਰ ਡਾ. ਜਸਪ੍ਰੀਤ ਕੌਰ ਵੱਲੋਂ ਬੀਏ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਖੁਸ਼ਪ੍ਰੀਤ ਕੌਰ, ਅਮਨਪ੍ਰੀਤ ਕੌਰ, ਅਰਸ਼ਪ੍ਰੀਤ ਕੌਰ ਮੀਨੂ, ਜਸਪ੍ਰੀਤ ਕੌਰ, ਨਮਨੀਤ ਕੌਰ, ਗੁਰਤੇਜ ਸਿੰਘ, ਜਸਦੀਪ ਕੌਰ, ਅਮਨਦੀਪ ਕੌਰ ਅਤੇ ਬੀਏ ਭਾਗ ਤੀਜੇ ਸਾਲ ਦੇ ਵਿਦਿਆਰਥੀਆਂ ਰਮਨਪ੍ਰੀਤ ਕੌਰ, ਕ੍ਰਿਸ਼ਨਾ ਅਤੇ ਇੰਦਰਪ੍ਰੀਤ ਸਿੰਘ ਨੂੰ ਪਾਰਟੀ ਦੇ ਸਫ਼ਲ ਆਯੋਜਨ ਲਈ ਵਧਾਈ ਦਿੱਤੀ ਗਈ।