ਬੀਐੱਸਸੀ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਬੀਐਸਸੀ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
Publish Date: Thu, 07 May 2026 06:59 PM (IST)
Updated Date: Fri, 08 May 2026 04:15 AM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਸਾਇੰਸ ਵਿਭਾਗ ਵੱਲੋਂ ਬੀਐੱਸਸੀ ਫਾਈਨਲ ਈਅਰ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ ’ਚ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ। ਵਿਭਾਗ ਦੇ ਕੋਆਰਡੀਨੇਟਰ ਡਾ. ਵਿਭਾ ਸਹਿਜਪਾਲ ਨੇ ਵੀ ਵਿਦਿਆਰਥੀਆਂ ਨੂੰ ਸ਼ੁਭ ਇੱਛਾਵਾਂ ਦਿੱਤੀਆਂ। ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਕਈ ਤਰ੍ਹਾਂ ਦੇ ਰੰਗਾਰੰਗ ਪ੍ਰੋਗਰਾਮ ਅਤੇ ਸੁੰਦਰ ਪੇਸ਼ਕਾਰੀਆਂ ਕੀਤੀਆਂ। ਸੀਨੀਅਰ ਵਿਦਿਆਰਥੀਆਂ ਲਈ ਕਈ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ। ਮੁਕਾਬਲਿਆਂ ਦੌਰਾਨ ਬੀਐੱਸਸੀ ਫਾਈਨਲ ਦੀ ਸੁਖਪ੍ਰੀਤ ਕੌਰ ਨੂੰ ਮਿਸ ਫੇਅਰਵੈੱਲ ਤੇ ਅਰਸ਼ਦੀਪ ਸਿੰਘ ਨੂੰ ਮਿਸਟਰ ਫੇਅਰਵੈਲ ਚੁਣਿਆ ਗਿਆ। ਫਾਈਨਲ ਈਅਰ ਦੇ ਵਿਦਿਆਰਥੀਆਂ ਨੇ ਕਾਲਜ ’ਚ ਬਿਤਾਏ ਆਪਣੇ ਤਿੰਨ ਸਾਲਾਂ ਦੇ ਤਜੁਰਬੇ ਵੀ ਸਾਂਝੇ ਕੀਤੇ। ਇਸ ਮੌਕੇ ਸਾਇੰਸ ਵਿਭਾਗ ਦੀ ਫੈਕਲਟੀ ਡਾ. ਸਰਬਜੀਤ ਰਾਲਾ, ਡਾ. ਸੰਗੀਤ ਮਾਰਕੰਡਾ, ਅਸਿਸਟੈਂਟ ਪ੍ਰੋਫੈਸਰ ਜਤਿੰਦਰ ਸਿੰਘ, ਅਸਿਸਟੈਂਟ ਪ੍ਰੋਫੈਸਰ ਬਿਕਰਜੀਤ ਸਿੰਘ ਸਮੇਤ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ।