ਮੰਡੀਆਂ ’ਚੋਂ ਕਣਕ ਦੀ ਚੁੱਕਾਈ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ : ਰਾਏ
ਮੰਡੀਆਂ ’ਚੋਂ ਕਣਕ ਦੀ ਚੁੱਕਾਈ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ : ਵਿੱਕੀ ਰਾਏ
Publish Date: Tue, 28 Apr 2026 05:47 PM (IST)
Updated Date: Tue, 28 Apr 2026 05:49 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਮਾਣੋ : ਕੇਂਦਰ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਸਬੰਧੀ ਦਿੱਤੀਆਂ ਰਿਆਇਤਾਂ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਮੰਡੀਆਂ ’ਚੋਂ ਫ਼ਸਲ ਦੀ ਚੁੱਕਾਈ ਨਾ ਕੀਤੇ ਜਾਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੱਸੀ ਪਠਾਣਾ ਵਿਧਾਨ ਸਭਾ ਹਲਕੇ ਦੀਆਂ ਦਾਣਾ ਮੰਡੀਆਂ ਦਾ ਦੌਰਾ ਕਰਨ ਦੌਰਾਨ ਭਾਜਪਾ ਆਗੂਆਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ। ਖਮਾਣੋਂ ਦਾਣਾ ਮੰਡੀ ’ਚ ਲੋਕਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਵਿੱਕੀ ਰਾਏ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਕਣਕ ਦਾ ਦਾਣਾ ਭਾਵੇਂ ਕਾਲਾ ਹੋਵੇ ਜਾਂ ਸੁੰਗੜਿਆ, ਸਰਕਾਰ ਹਰ ਹਾਲ ’ਚ ਫ਼ਸਲ ਖ਼ਰੀਦੇਗੀ। ਇਸ ਦੇ ਬਾਵਜੂਦ ਪੰਜਾਬ ਸਰਕਾਰ ਮੰਡੀਆਂ ’ਚੋਂ ਕਣਕ ਚੁੱਕਣ ’ਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਸੁਸਤ ਰਫ਼ਤਾਰ ਕਾਰਨ ਕਿਸਾਨ ਮੰਡੀਆਂ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ’ਚੋਂ ਕਣਕ ਦੀ ਚੁੱਕਾਈ ਤੁਰੰਤ ਤੇਜ਼ ਕੀਤੀ ਜਾਵੇ ਤਾਂ ਜੋ ਕਿਸਾਨ ਆਪਣੀ ਫ਼ਸਲ ਵੇਚ ਕੇ ਵਿਹਲੇ ਹੋ ਸਕਣ। ਇਸ ਮੌਕੇ ਸ਼ੀਲਿੰਦਰ ਕੁਮਾਰ, ਦੀਪਕ ਰਾਜੂ, ਗੁਰਪ੍ਰੀਤ ਸਿੰਘ ਅਤੇ ਪ੍ਰਦੀਪ ਤਿਵਾੜੀ ਵੀ ਮੌਜੂਦ ਸਨ।