ਲਾਠੀਚਾਰਜ ਦੇ ਵਿਰੋਧ ’ਚ ਕਿਸਾਨਾਂ ਫੂਕੇ ਸਰਕਾਰਾਂ ਦੇ ਪੁਤਲੇ
ਲਾਠੀਚਾਰਜ ਦੇ ਵਿਰੋਧ ’ਚ ਕਿਸਾਨਾਂ ਫੂਕੇ ਸਰਕਾਰਾਂ ਦੇ ਪੁਤਲੇ
Publish Date: Sun, 17 May 2026 04:39 PM (IST)
Updated Date: Mon, 18 May 2026 04:04 AM (IST)

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਲਹਿਰੇ ਦੀਆਂ ਸਮੂਹ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦੇਣ ਗਏ ਕਿਸਾਨਾਂ ਉੱਪਰ ਕੀਤੇ ਗਏ ਲਾਠੀ ਚਾਰਜ ਦੇ ਵਿਰੋਧ ਵਿੱਚ ਮੋਦੀ ਸਰਕਾਰ, ਪੰਜਾਬ ਸਰਕਾਰ ਅਤੇ ਰਾਜਪਾਲ ਚੰਡੀਗੜ੍ਹ ਦੀ ਅਰਥੀ ਸਾੜੀ ਗਈ ਅਤੇ ਬਾਜ਼ਾਰ ਵਿੱਚ ਸਖਤ ਰੋਸ ਪ੍ਰਦਰਸ਼ਨ ਕੀਤਾl ਇਸ ਰੋਸ ਪ੍ਰਦਰਸ਼ਨ ਵਿੱਚ ਸਫਾਈ ਮਜ਼ਦੂਰ ਜਥੇਬੰਦੀਆਂ ਵੱਲੋਂ ਵੀ ਭਾਗ ਲਿਆ ਗਿਆ ਜੋ ਕਿ 11 ਦਿਨਾਂ ਤੋਂ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਹੜਤਾਲ ਤੇ ਹਨ।ਬਾਜ਼ਾਰ ਵਿੱਚ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਮੋਦੀ ਸਰਕਾਰ ਰਲ ਕੇ ਕਿਸਾਨਾਂ ਦੀ ਲੁੱਟ ਕਰ ਰਹੀ ਹੈ ਅਤੇ ਪੰਜਾਬ ਸੂਬੇ ਨਾਲ ਸ਼ਰੇਆਮ ਹਰ ਮਾਮਲੇ ਵਿੱਚ ਵਿਤਕਰਾ ਕੀਤਾ ਜਾਂਦਾ ਹੈl ਇੱਥੋਂ ਤੱਕ ਕੇ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਰੋਸ਼ ਪ੍ਰਦਰਸ਼ਨ ਵੀ ਨਹੀਂ ਕਰਨ ਦਿੱਤਾ ਜਾ ਰਹੇ। ਉਨਾਂ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰਾਂ ਦੀਆਂ ਗਲਤ ਨੀਤੀਆਂ ਖਿਲਾਫ ਜਬਰਦਸਤ ਸੰਘਰਸ਼ ਕੀਤੇ ਜਾਣਗੇ ਅਤੇ ਕਿਸਾਨ ਸਰਕਾਰ ਦੇ ਜਬਰ ਅੱਗੇ ਨਹੀਂ ਝੁਕਣਗੇ। ਬੁਲਾਰਿਆਂ ਵਜੋਂ ਇਕਾਈ ਲਹਿਰਾ ਦੇ ਪ੍ਰਧਾਨ ਸਰਬਜੀਤ ਸ਼ਰਮਾਂ, ਗੁਰਪ੍ਰੀਤ ਸਿੰਘ,ਬਹਾਦਰ ਸਿੰਘ ਭੁਟਾਲ,ਬਲਵੀਰ ਸਿੰਘ ਜਲੂਰ ,ਬਲਵਿੰਦਰ ਸਿੰਘ ਘੋੜੇਨਵ ਮਾ. ਰਘਵੀਰ ਸਿੰਘ ਜਮਹੂਰੀ ਅਧਿਕਾਰ ਸਭਾ,ਗੁਰਚਰਨ ਸਿੰਘ ਗਿਦੜਿਆਣੀ, ਲੋਕ ਚੇਤਨਾ ਮੰਚ ਲਹਿਰਾ,ਲਛਮਣ ਸਿੰਘ ਅਲੀਸ਼ੇਰ, ਮਹਿੰਦਰ ਸਿੰਘ ਖੋਖਰ ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ, ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ,ਮੰਗੂ ਸਿੰਘ ਮਜ਼ਦੂਰ ਯੂਨੀਅਨ ਆਗੂ ਨੇ ਵੀ ਸੰਬੋਧਨ ਕੀਤਾ।