ਫ਼ਤਹਿਗੜ੍ਹ ਸਾਹਿਬ : ਸਥਾਨਕ ਚੋਣਾਂ ਲਈ ਪ੍ਰਸ਼ਾਸਨਿਕ ਮਸ਼ੀਨਰੀ ਸਰਗਰਮ, ਏਡੀਸੀ ਪੂਜਾ ਸਿਆਲ ਨੇ ਪੋਲਿੰਗ ਸਟੇਸ਼ਨਾਂ ਦਾ ਲਿਆ ਜਾਇਜ਼ਾ
ਏਡੀਸੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਤਿੰਨ ਨਗਰ ਕੌਂਸਲਾਂ-ਮੰਡੀ ਗੋਬਿੰਦਗੜ੍ਹ, ਬੱਸੀ ਪਠਾਣਾ ਅਤੇ ਸਰਹਿੰਦ-ਫਤਹਿਗੜ੍ਹ ਸਾਹਿਬ ਦੇ ਨਾਲ-ਨਾਲ ਇੱਕ ਨਗਰ ਪੰਚਾਇਤ ਖਮਾਣੋਂ ਵਿੱਚ ਚੋਣ ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ।
Publish Date: Tue, 26 May 2026 11:05 AM (IST)
Updated Date: Tue, 26 May 2026 11:12 AM (IST)
ਦੀਪਕ ਸੂਦ, ਫਤਹਿਗੜ੍ਹ ਸਾਹਿਬ : ਜ਼ਿਲ੍ਹੇ ਵਿੱਚ ਹੋਣ ਵਾਲੀਆਂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਦੇ ਮੱਦੇਨਜ਼ਰ, ਪ੍ਰਸ਼ਾਸਨਿਕ ਮਸ਼ੀਨਰੀ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਇਸ ਸੰਦਰਭ ਵਿੱਚ ਫਤਹਿਗੜ੍ਹ ਸਾਹਿਬ ਦੀ ਵਧੀਕ ਡਿਪਟੀ ਕਮਿਸ਼ਨਰ (ਏਡੀਸੀ) ਪੂਜਾ ਸਿਆਲ ਗਰੇਵਾਲ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਵਿਸ਼ੇਸ਼ ਦੌਰਾ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਏਡੀਸੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਤਿੰਨ ਨਗਰ ਕੌਂਸਲਾਂ-ਮੰਡੀ ਗੋਬਿੰਦਗੜ੍ਹ, ਬੱਸੀ ਪਠਾਣਾ ਅਤੇ ਸਰਹਿੰਦ-ਫਤਹਿਗੜ੍ਹ ਸਾਹਿਬ ਦੇ ਨਾਲ-ਨਾਲ ਇੱਕ ਨਗਰ ਪੰਚਾਇਤ ਖਮਾਣੋਂ ਵਿੱਚ ਚੋਣ ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਆ ਪ੍ਰਬੰਧਾਂ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਚੋਣਾਂ ਪੂਰੀ ਤਰ੍ਹਾਂ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣ। ਪ੍ਰਸ਼ਾਸਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।