ਫਤਿਹਗੜ੍ਹ ਸਾਹਿਬ ਬੱਸ ਹਾਦਸਾ: ਸੰਸਦ ਡਾ. ਅਮਰ ਸਿੰਘ ਨੇ ਪਿੰਡ ਮੈਣ ਮਾਜਰੀ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ; ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ
ਇਸ ਹਾਦਸੇ ਵਿੱਚ ਵਿਸਾਖੀ ਮੇਲੇ ਤੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਦਰਸ਼ਨ ਕਰਕੇ ਵਾਪਸ ਆ ਰਹੀ ਬੱਸ ਚੁੰਨੀ-ਮੋਰਿੰਡਾ ਸੜਕ ਉੱਤੇ ਹਿੰਮਤਪੁਰਾ ਨੇੜੇ ਪਲਟ ਗਈ ਸੀ। ਇਸ ਘਾਤਕ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਸਨ। ਸਾਰੇ ਯਾਤਰੀ ਪਿੰਡ ਮੈਣ ਮਾਜਰੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕ ਸਨ।
Publish Date: Mon, 20 Apr 2026 03:46 PM (IST)
Updated Date: Mon, 20 Apr 2026 03:57 PM (IST)
ਗੁਰਪ੍ਰੀਤ ਮਹਿਕ, ਫਤਿਹਗੜ੍ਹ ਸਾਹਿਬ : ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਫਤਿਹਗੜ੍ਹ ਸਾਹਿਬ ਜਿਲ੍ਹੇ ਦੇ ਪਿੰਡ ਮੈਣ ਮਾਜਰੀ ਦੇ ਵਸਨੀਕਾਂ ਨਾਲ ਵਾਪਰੇ ਭਿਆਨਕ ਬੱਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਖੁਦ ਪਿੰਡ ਮੈਣ ਮਾਜਰੀ ਪਹੁੰਚ ਕੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।
ਇਸ ਹਾਦਸੇ ਵਿੱਚ ਵਿਸਾਖੀ ਮੇਲੇ ਤੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਦਰਸ਼ਨ ਕਰਕੇ ਵਾਪਸ ਆ ਰਹੀ ਬੱਸ ਚੁੰਨੀ-ਮੋਰਿੰਡਾ ਸੜਕ ਉੱਤੇ ਹਿੰਮਤਪੁਰਾ ਨੇੜੇ ਪਲਟ ਗਈ ਸੀ। ਇਸ ਘਾਤਕ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਸਨ। ਸਾਰੇ ਯਾਤਰੀ ਪਿੰਡ ਮੈਣ ਮਾਜਰੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕ ਸਨ।
ਡਾ. ਅਮਰ ਸਿੰਘ ਨੇ ਪਿੰਡ ਪਹੁੰਚ ਕੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਇਸ ਹਾਦਸੇ ਨੇ ਪੂਰੇ ਖੇਤਰ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ। ਮੈਂ ਮਾਰੇ ਗਏ ਸਾਰੇ ਭਾਈ-ਭੈਣਾਂ ਅਤੇ ਬੱਚਿਆਂ ਦੀਆਂ ਆਤਮਾਵਾਂ ਨੂੰ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪੀੜਤ ਪਰਿਵਾਰਾਂ ਨੂੰ ਇਸ ਘਾਤਕ ਘਟਨਾ ਨਾਲ ਨਜਿੱਠਣ ਲਈ ਤਾਕਤ ਬਖ਼ਸ਼ਣ। ਮੈਂ ਇਸ ਮੋਕੇ ਉਨ੍ਹਾਂ ਨਾਲ ਪੂਰੀ ਤਰ੍ਹਾਂ ਖੜ੍ਹਾ ਹਾਂ।
ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਾਦਸੇ ਦੀ ਉਚਿਤ ਜਾਂਚ ਕਰਵਾਈ ਜਾਵੇ, ਜ਼ਖ਼ਮੀਆਂ ਨੂੰ ਉੱਤਮ ਇਲਾਜ ਮੁਹੱਈਆ ਕਰਵਾਇਆ ਜਾਵੇ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਤੁਰੰਤ ਉਚਿਤ ਮੁਆਵਜ਼ਾ ਅਤੇ ਹਰ ਤਰ੍ਹਾਂ ਦੀ ਮਦਦ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਕੱਲ ਖੁਦ ਪੀਜੀਆਈ ਚੰਡੀਗੜ੍ਹ ਵਿੱਚ ਜਖਮੀ ਵਿਕਰੀਆਂ ਦਾ ਹਾਲਚਾਲ ਪੁੱਛਣ ਜਾਣਗੇ। ਉਹਨਾਂ ਕਿਹਾ ਕਿ ਇਹ ਹਾਦਸਾ ਜੇ ਸੜਕ ਤੇ ਵਾਪਰਿਆ ਉਹ ਸੜਕ ਤੇ ਵੱਡੇ ਟੋਏ ਪਏ ਹੋਏ ਸਨ ਜਿਨਾਂ ਨੂੰ ਤੁਰੰਤ ਭਰਨ ਦੀ ਲੋੜ ਹੈ। ਉਹਨਾਂ ਇਸ ਸਬੰਧੀ ਫਤਿਹਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ, ਪੀਡਬਲਡੀ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਗੱਲ ਕੀਤੀ ਹੈ।
ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਵੀ ਮੌਜੂਦ ਸਨ।