ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦਾਅਵਾ ਕੀਤਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਕਾਲੇ ਚੋਲੇ ਪਾਕੇ, ਆਪਣੇ ਆਪ ਨੂੰ ਜ਼ੰਜੀਰਾਂ ਵਿੱਚ ਜਕੜ ਕੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਪਾਰਲੀਮੈਂਟ ਤੱਕ ਰੋਸ ਮਾਰਚ ਕੱਢਿਆ ਗਿਆ।
ਫ਼ਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦਾਅਵਾ ਕੀਤਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਕਾਲੇ ਚੋਲੇ ਪਾਕੇ, ਆਪਣੇ ਆਪ ਨੂੰ ਜ਼ੰਜੀਰਾਂ ਵਿੱਚ ਜਕੜ ਕੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਪਾਰਲੀਮੈਂਟ ਤੱਕ ਰੋਸ ਮਾਰਚ ਕੱਢਿਆ ਗਿਆ।
ਮਾਰਚ ਦੀ ਆਰੰਭਤਾ ਵੇਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਅਰਦਾਸ ਕੀਤੀ। ਉਨ੍ਹਾਂ ਦੱਸਿਆ ਕਿ ਜਥਾ ਜਿਉਂ ਹੀ ਮਾਰਚ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਾ ਅੱਗੇ ਵੱਧ ਰਿਹਾ ਸੀ ਤਾਂ ਗੁਰਦੁਆਰਾ ਸਾਹਿਬ ਦੇ ਬਾਹਰ ਤਾਇਨਾਤ ਦਿੱਲੀ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਜਥੇ ਨੂੰ ਰੋਕਿਆ ਗਿਆ। ਜਥੇ ਦੇ ਆਗੂ ਸਰਦਾਰ ਗੁਰਚਰਨ ਸਿੰਘ ਹਵਾਰਾ ਨੇ ਪੁਲਿਸ ਅਧਿਕਾਰੀਆਂ ਨੂੰ ਵਾਰ-ਵਾਰ ਅਪੀਲ ਕੀਤੀ ਕਿ ਸਾਨੂੰ ਜੰਤਰ-ਮੰਤਰ ਤੱਕ ਜਾਣ ਦਿੱਤਾ ਜਾਵੇ ਕਿਉਂਕਿ ਸਾਡਾ ਰੋਸ ਮਾਰਚ ਪੂਰੀ ਤਰ੍ਹਾਂ ਸ਼ਾਂਤਮਈ ਹੈ ਪ੍ਰੰਤੂ ਪੁਲਿਸ ਨੇ ਧੱਕੇਸ਼ਾਹੀ ਕਰਦਿਆਂ ਜਥੇ ਦੇ ਸਿੰਘਾਂ ਨੂੰ ਗ੍ਰਿਫਤਾਰ ਕਰਕੇ ਦਿੱਲੀ ਦੇ ਦੂਰ-ਦੁਰਾਡੇ ਦੇ ਥਾਣਿਆਂ ਵਿੱਚ ਬੰਦ ਕਰ ਦਿੱਤਾ ਗਿਆ।
ਕੌਮੀ ਇਨਸਾਫ਼ ਮੋਰਚੇ ਦੇ ਸਰਪ੍ਰਸਤ ਜਥੇਦਾਰ ਗੁਰਚਰਨ ਸਿੰਘ ਹਵਾਰਾ ਨੇ ਕਿਹਾ ਕਿ ਪਿਛਲੇ 35 ਸਾਲਾਂ ਤੋਂ ਭਾਰਤ ਦੀਆਂ ਵੱਖ ਵੱਖ ਜੇਲ੍ਹਾਂ ਬੰਦ, ਬੰਦੀ ਸਿੰਘਾਂ ਨੂੰ ਨਾ ਤਾਂ ਕੋਈ ਸਰਕਾਰ ਰਿਹਾ ਕਰਦੀ ਹੈ ਅਤੇ ਨਾ ਹੀ ਕੋਈ ਅਦਾਲਤ ਰਿਹਾ ਕਰ ਰਹੀ ਹੈ । ਜਥੇਦਾਰ ਪੰਜੋਲੀ ਨੇ ਕਿਹਾ ਕਿ ਹੋਰ ਤਾਂ ਹੋਰ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਰਧ ਮਾਤਾ ਨੂੰ ਮਿਲਣ ਲਈ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਨੂੰ ਪਾਰਲੀਮੈਂਟ ਦੇ ਸੈਸਨ ਵਿੱਚ ਸ਼ਾਮਲ ਹੋਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ।
ਉਨ੍ਹਾਂ ਕਿਹਾ ਕਿ ਕੌਮੀ ਇਨਸਾਫ ਮੋਰਚਾ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਦਾ ਅਗਲਾ ਪੜਾਅ ਜਲਦੀ ਸ਼ੁਰੂ ਕਰੇਗਾ। ਇਸ ਮਾਰਚ ਵਿੱਚ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਬਠਿੰਡਾ, ਪਾਲ ਸਿੰਘ ਫਰਾਂਸ, ਸਤਵਿੰਦਰ ਸਿੰਘ ਟੌਹੜਾ, ਹਰਵਿੰਦਰ ਸਿੰਘ ਭੰਗੂ, ਕੁਲਵਿੰਦਰ ਕਾਲਾ ਝਾੜ ਸਾਹਿਬ, ਬਲਵਿੰਦਰ ਸਿੰਘ, ਅਮਰੀਕ ਸਿੰਘ ਰੋਮੀ, ਅਮਰਜੀਤ ਸਿੰਘ ਬਡਗੁੱਜਰਾ, ਸਰਬਜੀਤ ਸਿੰਘ ਬਿੱਲਾ, ਲਵਪ੍ਰੀਤ ਸਿੰਘ ਪੰਜੋਲੀ, ਨਵਪ੍ਰੀਤ ਸਿੰਘ ਪੰਜੋਲੀ, ਹਰਵਿੰਦਰ ਸਿੰਘ ਪਟਿਆਲਾ ਸਮੇਤ ਵੱਡੀ ਗਿਣਤੀ ਵਿੱਚ ਆਗੂ ਸੱਜਣ ਸ਼ਾਮਲ ਹੋਏ।