ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੰਗਤਾਂ ਨੂੰ ਆਪਣੇ ਸੰਬੋਧਨ ਦੌਰਾਨ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਹਮਦਰਦੀ ਪ੍ਰਗਟਾਉਂਦਿਆਂ ਇਸ ਪਿੰਡ ਨਾਲ ਆਪਣੀ ਸਾਂਝ ਦੱਸਦੇ ਹੋਏ ਆਪਣੇ ਅਖਿਤਿਆਰੀ ਫੰਡ ਵਿੱਚੋਂ ਪਿੰਡ ਨੂੰ ਦਸ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੱਸੀ ਪਠਾਣਾਂ : ਪਿਛਲੇ ਦਿਨੀਂ ਪਿੰਡ ਹਿੰਮਤਪੁਰਾ ਚੂੰਨੀ ਮੋਰਿੰਡਾ ਸੜਕ ਤੇ ਹੋਏ ਦਰਦਨਾਕ ਹਾਦਸੇ ਵਿਚ ਮਾਰੇ ਗਏ 9 ਸ਼ਰਧਾਲੂਆਂ ਦੇ ਭੋਗ ਸਮਾਗਮ ਦੌਰਾਨ ਪਿੰਡ ਮੈਣ ਮਾਜਰੀ ਅਤੇ ਕੱਜਲ ਮਾਜਰਾ ਵਿਖੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸ਼ਰਧਾਂਜਲੀ ਭੇਟ ਕੀਤੀ ਅਤੇ ਆਪਣੇ ਸੰਸਦੀ ਅਖ਼ਤਿਆਰੀ ਫੰਡ ਵਿੱਚੋਂ 10 ਲੱਖ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੰਗਤਾਂ ਨੂੰ ਆਪਣੇ ਸੰਬੋਧਨ ਦੌਰਾਨ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਹਮਦਰਦੀ ਪ੍ਰਗਟਾਉਂਦਿਆਂ ਇਸ ਪਿੰਡ ਨਾਲ ਆਪਣੀ ਸਾਂਝ ਦੱਸਦੇ ਹੋਏ ਆਪਣੇ ਅਖਿਤਿਆਰੀ ਫੰਡ ਵਿੱਚੋਂ ਪਿੰਡ ਨੂੰ ਦਸ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਐਲਾਨੀ ਗਈ ਦੋ-ਦੋ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਨੂੰ ਬਹੁਤ ਘੱਟ ਦੱਸਦਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਇਸ ਸੜਕ ਹਾਦਸੇ ਦੇ ਕਾਰਨਾਂ ਨੂੰ ਮੁੱਖ ਰੱਖਦੇ ਹੋਏ ਪੀੜਤ ਪਰਿਵਾਰਾਂ ਨੂੰ ਸਹਾਹਿਤਾ ਰਾਸ਼ੀ ਵਧਾਉਣ ਲਈ ਵਿਚਾਰ ਕਰੇ।
ਹਾਦਸੇ ਦੀ ਗੰਭੀਰਤਾ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 1-1 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਵੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦੀ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਇਸ ਮੁਆਵਜ਼ੇ ਦੀ ਪੁਸ਼ਟੀ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ।
ਅੰਤਿਮ ਅਰਦਾਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ, ਕਾਂਗਰਸ ਪਾਰਟੀ ਆਗੂ ਤੇ ਪੰਜਾਬ ਇੰਟਕ ਫੈਡਰੇਸ਼ਨ ਪ੍ਰਧਾਨ ਡਾ. ਮਨੋਹਰ ਸਿੰਘ, ਦਰਬਾਰਾ ਸਿੰਘ ਗੁਰੂ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਸਾਬਕਾ ਮੰਤਰੀ ਡਾ ਹਰਬੰਸ ਲਾਲ, ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਬਾਬਾ ਰਾਜਾ ਰਾਜ ਸਿੰਘ, ਸਰਪੰਚ ਕਮਲਜੀਤ ਸਿੰਘ, ਦਰਸ਼ਨ ਸਿੰਘ ਮਾਵੀ, ਗੁਰਪ੍ਰੀਤ ਸਿੰਘ ਜੀਪੀ, ਕਾਂਗਰਸ ਸੂਬਾ ਸਕੱਤਰ ਓਮ ਪ੍ਰਕਾਸ਼ ਤਾਂਗੜੀ, ਜ਼ਿਲ੍ਹਾ ਇੰਟਕ ਪ੍ਰਧਾਨ ਕੌਂਸਲਰ ਕਰਮਜੀਤ ਸਿੰਘ ਢੀਂਡਸਾ, ਹਲਕਾ ਕਾਂਗਰਸ ਕੋਆਰਡੀਨੇਟਰ ਮਨਜੀਤ ਸਿੰਘ ਨੰਦਪੁਰ, ਬਲਜੀਤ ਸਿੰਘ ਭੁੱਟਾ, ਜਸਵੀਰ ਸਿੰਘ ਰੁਪਾਲਹੇੜੀ, ਗੁਰਪ੍ਰੀਤ ਸਿੰਘ ਖੰਨਾ, ਪ੍ਰਭਦਿਆਲ ਸਿੰਘ ਲੰਬੜਦਾਰ, ਸੁਖਪ੍ਰੀਤ ਗੜਾਂਗਾਂ, ਜਸਵੀਰ ਸਿੰਘ ਕੱਜਲਮਾਜਰਾ, ਕੁਲਵੀਰ ਸਿੰਘ ਬਾੜਾ, ਨੇੜੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।