Fatehgarh Sahib News : ਚੋਰੀਸ਼ੁਦਾ ਮੋਟਰਸਾਈਕਲ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ
ਥਾਣਾ ਸਰਹਿੰਦ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸਰਹਿੰਦ ਪੁਲਿਸ ਵੱਲੋਂ ਮਿਲੀ ਮੁਖ਼ਬਰੀ ਦੇ ਅਧਾਰ ਤੇ ਤਰਖਾਨਮਾਜਰਾ ਟੀ ਪੁਆਇੰਟ ਨਜ਼ਦੀਕ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ।
Publish Date: Wed, 06 May 2026 06:00 PM (IST)
Updated Date: Wed, 06 May 2026 06:02 PM (IST)
ਫ਼ਤਹਿਗੜ੍ਹ ਸਾਹਿਬ : ਥਾਣਾ ਸਰਹਿੰਦ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸਰਹਿੰਦ ਪੁਲਿਸ ਵੱਲੋਂ ਮਿਲੀ ਮੁਖ਼ਬਰੀ ਦੇ ਅਧਾਰ ਤੇ ਤਰਖਾਨਮਾਜਰਾ ਟੀ ਪੁਆਇੰਟ ਨਜ਼ਦੀਕ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ।
ਜਿਸ ਦੌਰਾਨ ਕੁਲਦੀਪ ਅਤੇ ਸਾਹਿਲ ਉਰਫ਼ ਸੌਰਵ ਵਾਸੀਆਨ ਨਾਭਾ ਨੂੰ ਕਾਬੂ ਕੀਤਾ ਗਿਆ।ਜਿਹਨਾਂ ਦੇ ਕਬਜ਼ੇ ਵਿੱਚੋਂ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਹੋਣ ਤੇ ਦੋਵਾਂ ਨੂੰ ਥਾਣਾ ਸਰਹਿੰਦ ਵਿਖੇ ਅ/ਧ 303(2) ਬੀ.ਐਨ.ਐਸ. ਤਹਿਤ ਦਰਜ ਕਰਵਾਏ ਗਏ ਮੁਕੱਦਮੇ ਵਿੱਚ ਗ੍ਰਿਫਤਾਰ ਕਰ ਲਿਆ ਗਿਆ।
ਇੱਕ ਵੱਖਰੇ ਮਾਮਲੇ ਵਿੱਚ ਗੁਰੂਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਵਾਲੀ ਪਾਰਕਿੰਗ ਵਿਚੋਂ ਚੋਰੀ ਹੋਏ ਇੱਕ ਛੋਟਾ ਹਾਥੀ ਟੈਂਪੂ ਦੇ ਸਬੰਧ ਵਿੱਚ ਮੈਨੇਜਰ ਗੁ. ਸਾਹਿਬ ਦੇ ਬਿਆਨਾਂ ਤੇ ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੇ ਜਾਣ ਦੀ ਸੂਚਨਾ ਹੈ।