ਸ੍ਰੋਮਣੀ ਕਮੇਟੀ ਨੇ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਫ਼ਤਹਿ ਮਾਰਚ
ਸ੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤਕ ਸਜਾਇ
Publish Date: Tue, 12 May 2026 08:05 PM (IST)
Updated Date: Wed, 13 May 2026 04:12 AM (IST)

ਫੋਟੋ 20,21 ਕੈਪਸ਼ਨ : ਸਰਹਿੰਦ ਫਤਹਿ ਦਿਵਸ ਮੌਕੇ ਨਿਹੰਗ ਸਿੰਘ ਜੌਹਰ ਦਿਖਾਉਂਦੇ ਹੋਏ। ਕੈਪਸ਼ਨ : ਸਰਹਿੰਦ ਫਤਹਿ ਦਿਵਸ ਮੌਕੇ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਸੰਗਤਾਂ ਤੇ ਇਲਾਕੇ ਦੀਆਂ ਸ਼ਖ਼ਸੀਅਤਾਂ ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਫ਼ਤਹਿ ਕਰਨ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਫਤਹਿ-ਏ-ਜੰਗ ਸਾਹਿਬ ਚੱਪੜਚਿੜੀ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਫ਼ਤਹਿ ਮਾਰਚ ਸਜਾਇਆ ਗਿਆ। ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਇਆ, ਜਿਸ ਦਾ ਭੋਗ 14 ਮਈ ਨੂੰ ਪਾਇਆ ਜਾਵੇਗਾ। ਅੱਜ ਫ਼ਤਹਿ ਮਾਰਚ ਦਾ ਰਸਤੇ ’ਚ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਲੰਗਰ ਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ। ਸਰਹਿੰਦ ਫ਼ਤਹਿ ਦੀ ਫਤਹਿਗੜ੍ਹ ਸਾਹਿਬ ਸੰਪੂਰਨਤਾ ਮੌਕੇ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰੀਆ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ, ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਆਦਿ ਮੌਜੂਦ ਸਨ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਤੇ ਮੀਤ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ ਨੇ ਦੱਸਿਆ ਕਿ ਸਰਹਿੰਦ ਫਤਿਹ ਮਾਰਚ ਮੌਕੇ 13 ਮਈ ਸ਼ਾਮ ਨੂੰ ਇੰਟਰਨੈਸ਼ਨ ਗੱਤਕਾ ਕੱਪ ਤੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। 14 ਮਈ ਨੂੰ ਵਿਸ਼ੇਸ਼ ਢਾਡੀ ਦਰਬਾਰ ਤੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਸਮਾਪਤੀ ਸਮੇਂ ਆਗੂਆਂ ਨੇ ਕਿਹਾ ਕਿ ਫ਼ਤਹਿ ਮਾਰਚ ਕੌਮ ਦੀ ਚੜ੍ਹਦੀ ਕਲਾ ਦੇ ਪ੍ਰਗਟਾਅ ਦਾ ਪ੍ਰਤੀਕ ਹੈ, ਜਿਸ ’ਚ ਸਮੂਹ ਸੰਗਤ ਨੇ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ ਹੈ।