ਇਯਾਲੀ ਦੇ ਕਨਵੀਨਰ ਬਣਨ ’ਤੇ ਫਤਹਿਗੜ੍ਹ ਸਾਹਿਬ ਦੇ ਵਰਕਰਾਂ ਨੇ ਵੰਡੇ ਲੱਡੂ
ਮਨਪ੍ਰੀਤ ਸਿੰਘ ਇਯਾਲੀ ਦੇ ਕਨਵੀਨਰ ਬਣਨ ’ਤੇ ਫਤਹਿਗੜ੍ਹ ਸਾਹਿਬ ਦੇ ਵਰਕਰਾਂ ਨੇ ਵੰਡੇ ਲੱਡੂ
Publish Date: Thu, 23 Apr 2026 06:20 PM (IST)
Updated Date: Thu, 23 Apr 2026 06:25 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਕਨਵੀਨਰ ਬਣਾਏ ਜਾਣ ਤੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਇਸ ਖ਼ੁਸ਼ੀ ਵਿੱਚ ਸਥਾਨਕ ਵਰਕਰਾਂ ਨੇ ਇਕੱਤਰ ਹੋ ਕੇ ਲੱਡੂ ਵੰਡੇ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ। ਕੋਰ ਕਮੇਟੀ ਮੈਂਬਰ ਅਮਰਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਮਨਪ੍ਰੀਤ ਸਿੰਘ ਇਯਾਲੀ ਦੀ ਨਿਯੁਕਤੀ ਪੰਥਕ ਸ਼ਕਤੀਆਂ ਨੂੰ ਇੱਕ ਮੰਚ ’ਤੇ ਇਕੱਠਾ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਇਕੱਠੇ ਹੋਣ ਨਾਲ ਸੂਬੇ ਦੀ ਸਿਆਸਤ ਵਿੱਚ ਨਵਾਂ ਇਤਿਹਾਸ ਸਿਰਜਿਆ ਜਾਵੇਗਾ। ਲਿਬੜਾ ਨੇ ਕਿਹਾ ਕਿ ਇਹ ਗੱਠਜੋੜ ਕੇਵਲ ਸਿਆਸੀ ਲਾਹੇ ਲਈ ਨਹੀਂ, ਸਗੋਂ ਪੰਥਕ ਹਿੱਤਾਂ ਦੀ ਰਾਖੀ ਅਤੇ ਪੰਜਾਬ ਦੇ ਭਖਦੇ ਮਸਲਿਆਂ ਦੇ ਹੱਲ ਲਈ ਬਣਾਇਆ ਗਿਆ ਹੈ। ਉਨ੍ਹਾਂ ਹੋਰ ਪੰਥਕ ਜਥੇਬੰਦੀਆਂ ਨੂੰ ਵੀ ਇਸ ਏਕਤਾ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਇਸ ਮੌਕੇ ਹਾਜ਼ਰ ਵਰਕਰਾਂ ਨੇ ਉਮੀਦ ਪ੍ਰਗਟਾਈ ਕਿ ਇਯਾਲੀ ਦੀ ਅਗਵਾਈ ਹੇਠ ਪੰਥਕ ਏਕਤਾ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ, ਕੁਲਵੰਤ ਸਿੰਘ ਬਧੋਛੀ, ਲਖਵੀਰ ਸਿੰਘ ਰੁਪਾਲ੍ਹੇੜੀ, ਜਸਪਾਲ ਸਿੰਘ ਦਾਦੂਮਾਜਰਾ ਸਾਬਕਾ ਸਰਪੰਚ, ਗੁਰਮੇਲ ਸਿੰਘ ਬਦੋਛੀ, ਸਵਰਨ ਸਿੰਘ ਬਾਠ, ਪ੍ਰੀਤਮ ਸਿੰਘ ਨਾਗਰਾ, ਬਲਵਿੰਦਰ ਸਿੰਘ ਸੋਹੀ, ਜਸਵੀਰ ਸਿੰਘ ਲੋਹਾਖੇੜੀ, ਰਣਜੀਤ ਸਿੰਘ ਜੱਲ੍ਹਾ, ਬਲਜਿੰਦਰ ਸਿੰਘ, ਰਾਜਿੰਦਰ ਸਿੰਘ ਖਰੌੜ, ਤੇਜਾ ਸਿੰਘ ਪੰਜੋਲਾ, ਸੰਪੂਰਨ ਸਿੰਘ ਪੰਜੋਲਾ, ਹਰਪ੍ਰੀਤ ਸਿੰਘ ਥਾਬਲਾਂ ਅਤੇ ਪੱਪੂ ਬਾਠ ਸਮੇਤ ਹੋਰ ਕਈ ਆਗੂ ਮੌਜੂਦ ਸਨ।