ਸੜਕ ਹਾਦਸੇ ’ਚ ਪਿਓ-ਧੀ ਜ਼ਖ਼ਮੀ, ਕਾਰ ਚਾਲਕ ਖ਼ਿਲਾਫ਼ ਕੇਸ ਦਰਜ
ਸੜਕ ਹਾਦਸੇ ਵਿੱਚ ਪਿਓ-ਧੀ ਜ਼ਖ਼ਮੀ, ਕਾਰ ਚਾਲਕ ਖ਼ਿਲਾਫ਼ ਕੇਸ ਦਰਜ
Publish Date: Sun, 26 Apr 2026 06:35 PM (IST)
Updated Date: Sun, 26 Apr 2026 06:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਰਹਿੰਦ ਨੇੜੇ ਸੋਹਣ ਫਾਰਮ ਕੋਲ ਵਾਪਰੇ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਪਿਓ-ਧੀ ਗੰਭੀਰ ਜ਼ਖ਼ਮੀ ਹੋ ਗਏ। ਪੀੜਤ ਮਲਕੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਜਦੋਂ ਉਹ ਆਪਣੀ ਲੜਕੀ ਸਰਬਜੀਤ ਕੌਰ ਨਾਲ ਜਾ ਰਿਹਾ ਸੀ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।