ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਕੁੱਟਮਾਰ, ਤਿੰਨ ਨਾਮਜ਼ਦ
ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਕੁੱਟਮਾਰ, ਤਿੰਨ ਨਾਮਜ਼ਦ
Publish Date: Sun, 26 Apr 2026 06:34 PM (IST)
Updated Date: Sun, 26 Apr 2026 06:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਥਾਨਕ ਪੁਲਿਸ ਨੇ ਪੈਸਿਆਂ ਦੇ ਲੈਣ-ਦੇਣ ਕਾਰਨ ਹੋਈ ਲੜਾਈ ਦੇ ਮਾਮਲੇ ’ਚ ਤਿੰਨ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਸਿਮਰਨਜੀਤ ਸਿੰਘ ਅਨੁਸਾਰ ਕਰਨ ਖੈਹਿਰਾ ਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਨੇ ਪੈਸਿਆਂ ਦੇ ਵਿਵਾਦ ਨੂੰ ਲੈ ਕੇ ਉਸ ਦੀ ਕੁੱਟਮਾਰ ਕੀਤੀ। ਪੁਲਿਸ ਨੇ ਕਰਨ ਖੈਹਿਰਾ ਤੇ ਉਸ ਦੇ ਸਾਥੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।