ਸਪੈਸ਼ਲ ਸੈਲ ਰਾਜਪੁਰਾ ਪੁਲਿਸ ਵੱਲੋਂ 60 ਗ੍ਰਾਮ ਹੈਰੋਇਨ ਸਣੇ 2 ਕਾਬੂ
ਫਾਇਲ ਨੰਬਰ 3 ਰਦ ਕਰਕੇ ਇਹ ਫਾਇਲ ਕੈਰੀ ਕੀਤੀ ਜਾਵੇ ਜੀ।
Publish Date: Tue, 19 May 2026 04:22 PM (IST)
Updated Date: Tue, 19 May 2026 04:24 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸਪੈਸ਼ਲ ਸੈਲ ਰਾਜਪੁਰਾ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ 60 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਥਾਣਾ ਸਿਟੀ ਪੁਲਿਸ ਵਿਖੇ ਮਾਮਲਾ ਦਰਜ ਕੀਤਾ ਹੈ। ਸਪੈਸ਼ਲ ਸੈਲ ਰਾਜਪੁਰਾ ਪੁਲਿਸ ਦੇ ਇਨਚਾਰਜ ਐਸਆਈ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਪਟਿਆਲਾ ਵਰਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸਪੀ ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਅਤੇ ਡੀਐਸਪੀ ਇਨਵੈਸਟੀਗੇਸ਼ਨ ਸੁਖਅੰਮ੍ਰਿਤ ਸਿੰਘ ਦੀ ਯੋਗ ਅਗਵਾਈ ਹੇਠ ਐਸਆਈ ਸੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਗਸ਼ਤ ਕਰਦੇ ਹੋਏ ਜਦੋਂ ਪੁਰਾਣਾ ਕਿਲ੍ਹਾ ਰਾਜਪੁਰਾ ਨੇੜੇ ਪਹੁੰਚੇ ਤਾਂ ਸ਼ੱਕ ਦੇ ਆਧਾਰ ਉੱਤੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਹਨਾਂ ਦੇ ਕਬਜ਼ੇ 60 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਵੀ ਕੌਸ਼ਲ ਵਾਸੀ ਸਨਸਿਟੀ ਭੋਗਲਾਂ ਰੋਡ ਰਾਜਪੁਰਾ ਅਤੇ ਰਣਜੀਤ ਸਿੰਘ ਵਾਸੀ ਖੈਰਪੁਰ ਜੱਟਾਂ ਵੱਜੋਂ ਹੋਈ। ਜਿਸ ਦੇ ਥਾਣਾ ਸਿਟੀ ਪੁਲਿਸ ਨੇ ਉਕਤ ਮਾਮਲੇ ’ਚ ਦੋ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਕਤ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਜੱਜ ਸਾਹਿਬ ਨੇ ਦੋਵੇਂ ਮੁਲਜ਼ਮਾਂ ਨੂੰ ਦੋ ਦਿਨਾਂ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮੁਕਤ ਮੁਲਜ਼ਮਾਂ ’ਚੋਂ ਰਵੀ ਕੌਂਸਲ ਦੇ ਖ਼ਿਲਾਫ਼ ਚੋਰੀ ਦਾ ਮੁਕੱਦਮਾ ਤੇ ਰਣਜੀਤ ਸਿੰਘ ਦੇ ਖ਼ਿਲਾਫ਼ ਚੋਰੀ ਦਾ ਮੁਕੱਦਮਾ ਦਰਜ ਹੈ।