ਕੁੱਟਮਾਰ ਦੇ ਮਾਮਲੇ ’ਚ ਪਰਚਾ ਦਰਜ
ਕੁੱਟਮਾਰ ਦੇ ਮਾਮਲੇ ’ਚ ਪਰਚਾ ਦਰਜ਼
Publish Date: Wed, 01 Apr 2026 06:24 PM (IST)
Updated Date: Wed, 01 Apr 2026 06:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸਥਾਨਕ ਪੁਲਿਸ ਵੱਲੋਂ ਕੁੱਟਮਾਰ ਦੇ ਮਾਮਲੇ ’ਚ ਦੋ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਵੀਰ ਸਿੰਘ ਪੁੱਤਰ ਬਾਰੂ ਰਾਮ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ 30 ਮਾਰਚ ਨੂੰ ਦੋ ਨਾ-ਮਾਲੂਮ ਵਿਅਕਤੀ ਪਿੰਡ ਤਲਵਾੜਾ ਵਿਖੇ ਮੋਟਰਸਾਈਕਲ ’ਤੇ ਖੜ੍ਹੇ ਸਨ, ਤਾਂ ਬਲਵੀਰ ਸਿੰਘ ਤੇ ਪਿੰਡ ਦੇ ਸਰਪੰਚ ਨੇ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਦੇ ਮੋਟਰਸਾਈਕਲ ਦੀ ਚਾਬੀ ਕੱਢ ਕੇ 112 ਨੰਬਰ ’ਤੇ ਸ਼ਿਕਾਇਤ ਕਰ ਦਿੱਤੀ ਸੀ। ਜਿਸ ’ਤੇ ਮੋਟਰਸਾਈਕਲ ਸਵਾਰਾਂ ਵੱਲੋਂ ਉਨ੍ਹਾਂ ਦੇ ਸਮੇਤ ਇਕ ਚਰਨਜੀਤ ਕੌਰ ਨਾਮਕ ਔਰਤ ਦੀ ਕੁੱਟਮਾਰ ਕੀਤੀ। ਪੁਲਿਸ ਨੇ ਬਲਵੀਰ ਸਿੰਘ ਦੇ ਬਿਆਨਾਂ ’ਤੇ ਅੰਮ੍ਰਿਤਪਾਲ ਸਿੰਘ ਅਤੇ ਸਿਮਰਨਜੀਤ ਸਿੰਘ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।