ਆਪਸੀ ਰੰਜਿਸ਼ ਕਾਰਨ ਕੁੱਟਮਾਰ ਕਰਨ ਦੇ ਦੋਸ਼ ਹੇਠ ਪੰਜ ਵਿਅਕਤੀ ਨਾਮਜ਼ਦ
ਆਪਸੀ ਰੰਜਿਸ਼ ਕਾਰਨ ਕੁੱਟਮਾਰ ਕਰਨ ਦੇ ਦੋਸ਼ ਹੇਠ ਪੰਜ ਵਿਅਕਤੀ ਨਾਮਜ਼ਦ
Publish Date: Sun, 26 Apr 2026 06:37 PM (IST)
Updated Date: Sun, 26 Apr 2026 06:40 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਬਸੀ ਪਠਾਣਾਂ ਪੁਲਿਸ ਨੇ ਪਿੰਡ ਵਜੀਦਪੁਰ ਵਿਖੇ ਇਕ ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ ’ਚ ਪੰਜ ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਜਪਿੰਦਰ ਸਿੰਘ ਨੇ ਦੱਸਿਆ ਕਿ ਬਲਵੀਰ ਸਿੰਘ, ਪਵਿੱਤਰ ਸਿੰਘ, ਚਰਨ ਸਿੰਘ, ਗਗਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਮਾਮੂਲੀ ਰੰਜਿਸ਼ ਤਹਿਤ ਉਸ ਦੀ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੱਤੀਆਂ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।