ਬਣਵਾਲਾ ਵਿਖੇ 9ਵਾਂ ਫੁੱਟਬਾਲ ਟੂਰਨਾਮੈਂਟ ਕਰਵਾਇਆ
ਬਣਵਾਲਾ ਵਿਖੇ ਨੌਵੇਂ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ
Publish Date: Mon, 23 Feb 2026 05:54 PM (IST)
Updated Date: Mon, 23 Feb 2026 05:58 PM (IST)

ਫੋਟੋ 23ਪੀਟੀਐਲ: 24 ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : ਨੈਸ਼ਨਲ ਯੂਥ ਸਪੋਰਟਸ ਕਲੱਬ ਬਣਵਾਲਾ ਵੱਲੋਂ ਨੌਵੇਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦਾ ਉਦਘਾਟਨ ਗ੍ਰਾਮ ਪੰਚਾਇਤ ਬਣਨ ਵਲਾ ਦੇ ਸਰਪੰਚ ਬੂਟਾ ਸਿੰਘ ਨੇ ਕੀਤਾ ਜਦੋਂ ਕਿ ਮੁੱਖ ਮਹਿਮਾਨ ਵਜੋਂ ਸਮਾਜਸੇਵੀ ਸੰਸਥਾ ਰੋਟਰੀ ਕਲੱਬ ਪਾਤੜਾਂ ਦੇ ਪ੍ਰਧਾਨ ਹਰਮੇਸ਼ ਸਿੰਗਲਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਏਆਈ ਵਰਕਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਬਣਵਾਲਾ ਨੇ ਸ਼ਿਰਕਤ ਕੀਤੀ। ਇਨ੍ਹਾਂ ਮੁਕਾਬਲਿਆਂ ਵਿਚ ਬਣਵਾਲਾ ਤੇ ਛਾਹੜ ਦੀਆਂ ਟੀਮਾਂ ਨੇ ਕਰਮਵਾਰ ਪਹਿਲਾਂ ਤੇ ਦੂਜਾ ਸਥਾਨ ਹਾਸਲ ਕੀਤਾ। ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਮਹਿਮਾਨ ਡਾਕਟਰ ਨਿਸ਼ਾਨ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਟੂਰਨਾਮੈਂਟ ਨਵੀਂ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਦੇ ਹਨ। ਖੇਡਾਂ ਨਾਲ ਜਿੱਥੇ ਨੌਜਵਾਨਾਂ ਦਾ ਮਾਨਸਿਕ ਪੱਧਰ ਉੱਚਾ ਹੁੰਦਾ ਹੈ, ਉੱਥੇ ਸਰੀਰਕ ਤੰਦਰੁਸਤੀ ਵੀ ਬਣੀ ਰਹਿੰਦੀ ਹੈ ਅਤੇ ਨੌਜਵਾਨ ਪੀੜ੍ਹੀ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੀ ਹੈ। ਕਲੱਬ ਦੇ ਅਹੁਦੇਦਾਰ ਜਗਜੀਤ ਸਿੰਘ ਅਤੇ ਵਿਕਰਮਜੀਤ ਸਿੰਘ ਨੇ ਪੰਜਾਬ ਸਰਕਾਰ ਕੋਲ ਮੰਗ ਕੀਤੀ ਕਿ ਪਿੰਡਾਂ ਵਿੱਚ ਯੋਗ ਅਤੇ ਤਜਰਬੇਕਾਰ ਕੋਚ ਮੁਹੱਈਆ ਕਰਵਾਏ ਜਾਣ। ਇਸਦੇ ਨਾਲ ਹੀ ਖੇਡਾਂ ਲਈ ਉਚਿਤ ਸਮਾਨ ਅਤੇ ਸਹੂਲਤਾਂ ਦਿੱਤੀਆਂ ਜਾਣ ਅਤੇ ਪਿੰਡ ਪੱਧਰ ’ਤੇ ਵੱਡੇ ਸਟੇਡੀਅਮ ਤਿਆਰ ਕੀਤੇ ਜਾਣ। ਇਸ ਮੌਕੇ ਜਗਜੀਤ ਸਿੰਘ, ਵਿਕਰਮਜੀਤ ਸਿੰਘ, ਲਵਪ੍ਰੀਤ ਸਿੰਘ, ਸਤਨਾਮ ਸਿੰਘ, ਪਰਗਟ ਸਿੰਘ, ਰਸਪਿੰਦਰ ਸਿੰਘ ਅਤੇ ਗੁਰਜੀਤ ਸਿੰਘ ਅਤੇ ਹਾਜ਼ਰ ਸਨ।