Sad News: ਅਕਾਲੀ ਆਗੂ ਤੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦਾ ਦੇਹਾਂਤ, ਜੱਦੀ ਪਿੰਡ 'ਚ ਅੱਜ ਕੀਤਾ ਜਾਵੇਗਾ ਸਸਕਾਰ
ਇਹ ਜਾਣਕਾਰੀ ਰਣਧੀਰ ਸਿੰਘ ਚੀਮਾ ਦੇ ਪੁੱਤਰ ਜਗਦੀਪ ਸਿੰਘ ਚੀਮਾ ਕੌਮੀ ਜਨਰਲ ਸਕੱਤਰ, ਸ਼੍ਰੋਮਣੀ ਅਕਾਲੀ ਦਲ ਅਤੇ ਹਲਕਾ ਇੰਚਾਰਜ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਦਿੱਤੀ।
Publish Date: Wed, 09 Apr 2025 11:48 AM (IST)
Updated Date: Wed, 09 Apr 2025 01:51 PM (IST)
ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਫਤਿਹਗੜ੍ਹ ਸਾਹਿਬ: ਰਣਧੀਰ ਸਿੰਘ ਚੀਮਾ ਸਾਬਕਾ ਮੰਤਰੀ ਪੰਜਾਬ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਗੁਰੂ ਚਰਨਾਂ ਵਿੱਚ ਜਾ ਨਿਵਾਜੇ ਹਨ। ਉਨ੍ਹਾਂ ਦਾ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਕਰੀਮਪੁਰਾ ਵਿਖੇ ਸ਼ਾਮ 4 ਵਜੇ ਹੋਵੇਗਾ। ਇਹ ਜਾਣਕਾਰੀ ਰਣਧੀਰ ਸਿੰਘ ਚੀਮਾ ਦੇ ਪੁੱਤਰ ਜਗਦੀਪ ਸਿੰਘ ਚੀਮਾ ਕੌਮੀ ਜਨਰਲ ਸਕੱਤਰ, ਸ਼੍ਰੋਮਣੀ ਅਕਾਲੀ ਦਲ ਅਤੇ ਹਲਕਾ ਇੰਚਾਰਜ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਦਿੱਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਸੁਖਬੀਰ ਸਿੰਘ ਬਾਦਲ, ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ, ਬੱਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਵੱਖ-ਵੱਖ ਧਾਰਮਿਕ ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਨੇ ਸਵਰਗੀ ਰਣਧੀਰ ਸਿੰਘ ਚੀਮਾ ਦੇ ਅਕਾਲ ਚਲਾਣੇ ਰੇ ਦੁੱਖ ਪ੍ਰਗਟ ਕੀਤਾ ਹੈ।