ਪਾਬੰਦੀਸ਼ੁਦਾ ਗੋਲੀਆਂ ਸਣੇ ਚਾਰ ਕਾਬੂ
ਨਸ਼ੀਲੀਆਂ ਗੋਲੀਆਂ ਸਣੇ ਚਾਰ ਕਾਬੂ
Publish Date: Thu, 19 Mar 2026 05:20 PM (IST)
Updated Date: Thu, 19 Mar 2026 05:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਫਤਹਿਗੜ੍ਹ ਸਾਹਿਬ ਅਤੇ ਖੇੜੀ ਨੌਧ ਸਿੰਘ ਪੁਲਿਸ ਥਾਣਿਆਂ ਦੀਆਂ ਟੀਮਾਂ ਨੇ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਚਾਰ ਵਿਅਕਤੀਆਂ ਨੂੰ ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਉਪਰੋਕਤ ਸਬੰਧੀ ਦੋ ਵੱਖ-ਵੱਖ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਜਾਣਕਾਰੀ ਮੁਤਾਬਕ ਫਤਹਿਗੜ੍ਹ ਸਾਹਿਬ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਇਕ ਕਾਰ ਦੀ ਤਲਾਸ਼ੀ ਦੌਰਾਨ ਉਸ ’ਚੋਂ 100 ਪਾਬੰਦੀ ਸ਼ੁਦਾ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਮਾਮਲੇ ਵਿਚ ਅਮਨਪ੍ਰੀਤ ਸਿੰਘ, ਵਿੱਕੀ ਸਿੰਘ, ਸ਼ਿਵ ਕੁਮਾਰ ਉਰਫ਼ ਰਾਜਨ ਨੂੰ ਮੌਕੇ ’ਤੇ ਗ੍ਰਿਫ਼ਤਾਰ ਕੀਤਾ ਗਿਆ।