ਨਸ਼ੀਲੇ ਪਦਾਰਥਾਂ ਸਣੇ ਚਾਰ ਵਿਅਕਤੀ ਕਾਬੂ
ਨਸ਼ੀਲੇ ਪਦਾਰਥਾਂ ਸਣੇ ਚਾਰ ਵਿਅਕਤੀ ਕਾਬੂ
Publish Date: Tue, 28 Apr 2026 04:51 PM (IST)
Updated Date: Wed, 29 Apr 2026 04:05 AM (IST)
ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਜ਼ਿਲ੍ਹਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ਤੋ ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਚੈਕਿੰਗ ਦੌਰਾਨ ਛਾਹੜ ਪਿੰਡ ਦੀ ਹੱਦ ’ਤੇ ਮੌਜੂਦ ਸਨ। ਇਸੇ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਰਾਜੀ ਸਿੰਘ ਵਾਸੀ ਛਾਹੜ ਜੋ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ। ਜੇਕਰ ਉਸ ਤੇ ਛਾਪਾਮਾਰੀ ਕੀਤੀ ਜਾਵੇ ਤਾਂ ਵੱਡੀ ਮਾਤਰਾ ’ਚ ਸ਼ਰਾਬ ਬਰਾਮਦ ਕੀਤੀ ਜਾ ਸਕਦੀ ਹੈ। ਜਿਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਉਸਦੇ ਘਰ ਛਾਪੇਮਾਰੀ ਕਰ ਕੇ 96 ਬੋਤਲਾਂ ਵਿਸਕੀ ਸ਼ਰਾਬ ਚੰਡੀਗੜ੍ਹ ਮਾਰਕਾ ਬਰਾਮਦ ਹੋਈ। ਪੁਲਿਸ ਨੇ ਰਾਜੀ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਛਾਜਲੀ ਵਿੱਚ ਮਾਮਲਾ ਦਰਜ ਕੀਤਾ ਹੈ।
ਇਸੇ ਤਰ੍ਹਾਂ ਥਾਣਾ ਲਹਿਰਾ ਦੀ ਪੁਲਿਸ ਨੇ ਜੱਗਾ ਸਿੰਘ ਵਾਸੀ ਲੇਹਲ ਖੁਰਦ ਦੇ ਖੇਤ ਵਿੱਚੋਂ 200 ਲੀਟਰ ਲਾਹਣ ਬਰਾਮਦ ਕਰਕੇ ਉਸਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਲਹਿਰਾ ਥਾਣੇ ਦੇ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਚੈਕਿੰਗ ਦੌਰਾਨ ਪਿੰਡ ਰਾਮਪੁਰਾ ਜਵਾਹਰਵਾਲਾ ਜਾ ਰਹੇ ਸੀ। ਜਦੋਂ ਪੁਲਿਸ ਪਾਰਟੀ ਡਰੇਨ ਪੁਲ ਲਹਿਰਾ ਪੁੱਜੀ ਤਾਂ ਇਕ ਨੌਜਵਾਨ ਡਰੇਨ ਦੀ ਪਟੜੀ ਤੇ ਕਾਗਜ਼ ਦੀ ਫੋਲਾ-ਫਰੋਲੀ ਕਰ ਰਿਹਾ ਸੀ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਭੱਜਣ ਲੱਗਾ ਤਾਂ ਪੁਲਿਸ ਕਰਮਚਾਰੀਆਂ ਨੇ ਉਸਨੂੰ ਕਾਬੂ ਕਰ ਲਿਆ। ਜਿਸਦੀ ਪਹਿਚਾਣ ਗੁਰਮੀਤ ਸਿੰਘ ਉਰਫ ਦੀਪੀ ਨਿਵਾਸੀ ਲਹਿਰਾ ਦੇ ਰੂਪ ਵਿੱਚ ਹੋਈ। ਉਸਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ 8 ਗ੍ਰਾਮ ਹੈਰੋਈਨ, ਚਿੱਟਾ ਬਰਾਮਦ ਹੋਇਆ। ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ।
ਇਸੇ ਪ੍ਰਕਾਰ ਖਨੌਰੀ ਪੁਲਿਸ ਦੇ ਏਐੱਸਆਈ ਪਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਨਵਾਂਗਾਓ ਤੋ ਪਿੰਡ ਖਾਨੇਵਾਲ ਨੇੜੇ ਪੀਰ ਬਾਬਾ ਮੌਜੂਦ ਸਨ। ਇਸੇ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਕਾਬਲ ਸਿੰਘ ਵਾਸੀ ਨਵਾਂਗਾਓ ਡੇਰੇ ਜੁਲਮਗੜ੍ਹ ਆਪਣੇ ਰਹਾਇਸ਼ੀ ਮਕਾਨ ਵਿੱਚ ਨਜਾਇਜ ਸ਼ਰਾਬ ਕੱਢਕੇ ਵੇਚਣ ਦਾ ਆਦੀ ਹੈ। ਜੇਕਰ ਉਸਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਸੀਦੀ ਹੋਈ ਸ਼ਰਾਬ ਵੱਡੀ ਮਾਤਰਾ ਵਿੱਚ ਮਿਲ ਸਕਦੀ ਹੈ। ਪੁਲਿਸ ਨੇ ਸੂਚਨਾ ਦੇ ਅਧਾਰ ਤੇ ਤੁਰੰਤ ਕਾਰਵਾਈ ਕਰਦਿਆਂ ਉਸਦੇ ਘਰ ਛਾਪੇਮਾਰੀ ਕਰਕੇ 80 ਲੀਟਰ ਲਾਹਣ ਬਰਾਮਦ ਕਰਕੇ ਉਸਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।