ਨਸ਼ੀਲੇ ਪਦਾਰਥਾਂ ਸਣੇ 4 ਵਿਅਕਤੀ ਕਾਬੂ
ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਕਾਬੂ
Publish Date: Mon, 04 May 2026 04:15 PM (IST)
Updated Date: Mon, 04 May 2026 04:17 PM (IST)

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਗਸ਼ਤ ਤੇ ਚੈਕਿੰਗ ਦੌਰਾਨ 4 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਣੇ ਕਾਬੂ ਕਰਕੇ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਸਿਟੀ ਸੰਗਰੂਰ ਦੇ ਏਐੱਸਆਈ ਗੁਰਲਾਲ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਪੰਚਾਇਤ ਭਵਨ ਦੇ ਬਾਹਰ ਵਾਰ ਹੀਰੋਜ ਨੇੜੇ ਮੌਜੂਦ ਸਨ। ਇਸੇ ਦੌਰਾਨ ਇੱਕ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ, ਜਿਸਦੇ ਹੱਥ ਵਿੱਚ ਚਿੱਟੇ ਰੰਗ ਦਾ ਲਿਫਾਫਾ ਫੜਿਆ ਹੋਇਆ ਸੀ ਤੇ ਉਸਨੇ ਪੁਲਿਸ ਪਾਰਟੀ ਨੂੰ ਵੇਖਕੇ ਆਪਣਾ ਲਿਫਾਫਾ ਸੁੱਟ ਦਿੱਤਾ, ਪੁਲਿਸ ਨੇ ਉਸਨੂੰ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਯਸ਼ ਨਿਵਾਸੀ ਸੰਗਰੂਰ ਦੱਸਿਆ। ਪੁਲਿਸ ਨੇ ਜਦੋਂ ਲਿਫਾਫਾ ਚੈੱਕ ਕੀਤਾ ਤਾਂ ਉਸ ਵਿੱਚੋ 300 ਨਸ਼ੀਲੇ ਕੈਪਸੂਲ ਬਰਾਮਦ ਹੋਏ। ਪੁਲਿਸ ਨੇ ਉਸਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਇਸੇ ਤਰ੍ਹਾਂ ਥਾਣਾ ਸਦਰ ਧੂਰੀ ਦੀ ਪੁਲਿਸ ਨੇ ਨਿੰਮੋ ਵਾਸੀ ਸਮੁੰਦਗੜ ਛੰਨਾ ਨੂੰ ਕਾਬੂ ਕਰ ਕੇ ਉਸ ਕੋਲੋਂ 24 ਬੋਤਲਾਂ ਸ਼ਰਾਬ ਦੇਸੀ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਸੰਗਰੂਰ ਦੇ ਹੋਲਦਾਰ ਭਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਜਦੋ ਕੰਮੋਮਾਜਰਾ ਤੋ ਈਲਵਾਲ ਗੰਦੇ ਨਾਲੇ ਦੀ ਪਟੜੀ ਵੱਲ ਜਾ ਰਹੇ ਸੀ ਤਾਂ ਇੱਕ ਵਿਅਕਤੀ ਥੈਲਾ ਚੁੱਕੀ ਆਉਦਾ ਵਿਖਾਈ ਦਿੱਤਾ। ਜਿਸਨੂੰ ਸ਼ੱਕ ਦੇ ਅਧਾਰ ਤੇ ਚੈਕ ਕੀਤਾ ਤਾਂ ਉਸ ਵਿੱਚੋ 18 ਬੋਤਲਾਂ ਸ਼ਰਾਬ ਦੇਸੀ ਚੰਡੀਗੜ ਮਾਰਕਾ ਬਰਾਮਦ ਹੋਈ। ਫੜੇ ਗਏ ਵਿਅਕਤੀ ਨੇ ਆਪਣਾ ਨਾਮ ਕੁਲਦੀਪ ਸਿੰਘ ਉਰਫ ਬੂਰਾ ਨਿਵਾਸੀ ਖੇੜੀ ਦੱਸਿਆ। ਪੁਲਿਸ ਨੇ ਉਸਨੂੰ ਕਾਬੂ ਕਰਕੇ ਉਸਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਖਨੌਰੀ ਦੇ ਸਹਾਇਕ ਥਾਣੇਦਾਰ ਚੰਨਾ ਰਾਮ ਆਪਣੀ ਪੁਲਿਸ ਪਾਰਟੀ ਸਮੇਤ ਜਦੋਂ ਗਸ਼ਤ ਤੇ ਚੈਕਿੰਗ ਕਰ ਰਹੇ ਸਨ। ਜਦੋਂ ਉਹ ਅਨਾਜ ਮੰਡੀ ਤੋਂ ਹੁੰਦੇ ਹੋਏ ਮਾਰਕੀਟ ਕਮੇਟੀ ਦਫਤਰ ਜਾ ਰਹੇ ਸਨ। ਦਫ਼ਤਰ ਦੇ ਕੋਲ ਪੈਟਰੋਲ ਪੰਪ ਵਾਲੇ ਪਾਸਿਓ ਇਕ ਵਿਅਕਤੀ ਆਉਦਾ ਵਿਖਾਈ ਦਿੱਤਾ, ਜੋ ਪੁਲਿਸ ਨੂੰ ਵੇਖ ਕੇ ਘਬਰਾ ਗਿਆ ਤੇ ਵਾਪਸ ਮੁੜਨ ਲੱਗਾ। ਪੁਲਿਸ ਨੇ ਸ਼ੱਕ ਹੋਣ ’ਤੇ ਉਸਨੂੰ ਕਾਬੂ ਕਰ ਕੇ ਉਸਦਾ ਨਾਮ ਪੁੱਛਿਆ ਤਾਂ ਉਸਨੇ ਆਪਣਾ ਨਾਮ ਸੁਖਵਿੰਦਰ ਸਿੰਘ ਉਰਫ ਕਾਕਾ ਨਿਵਾਸੀ ਖਨੌਰੀ ਦੱਸਿਆ। ਤਲਾਸ਼ੀ ਦੌਰਾਨ ਉਸਤੋਂ 7 ਗ੍ਰਾਮ ਨਸ਼ੀਲੇ ਪਦਾਰਥ ਚਿੱਟਾ ਬਰਾਮਦ ਹੋਈਆ। ਪੁਲਿਸ ਨੇ ਉਸਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।