ਚਾਰ ਦਾ ਡੋਪ ਟੈਸਟ ਪਾਜ਼ੇਟਿਵ ਆਇਆ
ਚਾਰ ਦਾ ਡੋਪ ਟੈਸਟ ਪਾਜ਼ੇਟਿਵ ਆਇਆ
Publish Date: Sun, 29 Mar 2026 06:15 PM (IST)
Updated Date: Sun, 29 Mar 2026 06:18 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਚਾਰ ਜਣਿਆਂ ਦੇ ਕਾਬੂ ਆਉਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਖਮਾਣੋਂ ਪੁਲਿਸ ਨੇ ਵੀਰਦਵਿੰਦਰ ਸਿੰਘ, ਬਸੀ ਪਠਾਣਾਂ ਪੁਲਿਸ ਨੇ ਸ਼ਰਨਪ੍ਰੀਤ ਸਿੰਘ, ਅਮਲੋਹ ਪੁਲਿਸ ਨੇ ਕੁਲਦੀਪ ਸਿੰਘ ਅਤੇ ਸਰਹਿੰਦ ਪੁਲਿਸ ਨੇ ਕਸ਼ਮੀਰੀ ਲਾਲ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ। ਪੁਲਿਸ ਟੀਮਾਂ ਨੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਹੈ।