ਜ਼ਮੀਨ ਦੇ ਮਾਮਲੇ ’ਚ ਧੋਖਾਧੜੀ ਦਾ ਕੇਸ ਦਰਜ
ਜ਼ਮੀਨ ਦੇ ਮਾਮਲੇ ’ਚ ਧੋਖਾਧੜੀ ਦਾ ਕੇਸ ਦਰਜ
Publish Date: Wed, 03 Sep 2025 05:42 PM (IST)
Updated Date: Wed, 03 Sep 2025 05:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਜ਼ਮੀਨ ਦਾ ਬਿਆਨਾ ਲੈ ਕੇ ਰਜਿਸਟਰੀ ਨਾ ਕਰਵਾਉਣ ਦੇ ਇਕ ਮਾਮਲੇ ਚ ਬੱਸੀ ਪਠਾਣਾਂ ਪੁਲਿਸ ਵੱਲੋਂ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਵਿਰੁੱਧ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਹਰਦਿੱਤ ਸਿੰਘ ਵਾਸੀ ਪਿੰਡ ਸਾਰੰਗਪੁਰ (ਚੰਡੀਗੜ੍ਹ) ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਦਰਖਾਸਤ ’ਚ ਦੋਸ਼ ਲਗਾਏ ਸਨ ਕਿ ਕਮਲ ਕੌਰ, ਮਨਪ੍ਰੀਤ ਸਿੰਘ ਤੇ ਬਚਿੱਤਰ ਸਿੰਘ ਨੇ ਉਸ ਨਾਲ ਜ਼ਮੀਨ ਦਾ ਸੌਦਾ ਕੀਤਾ ਸੀ ਜਿਸ ਸਬੰਧੀ ਇਕਰਾਰਨਾਮਾ ਸੌਦਾ ਕਰਕੇ ਉਕਤ ਵਿਅਕਤੀਆਂ ਨੇ ਉਸ ਤੋਂ ਜ਼ਮੀਨ ਦੇ ਬਿਆਨੇ ਵਜੋਂ 50 ਲੱਖ ਰੁਪਏ ਦੀ ਰਕਮ ਵਸੂਲ ਲਈ। ਇਸ ਤੋਂ ਬਾਅਦ ਉਕਤ ਵਿਅਕਤੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਤੋਂ ਮੁਨਕਰ ਹੋ ਗਏ। ਦਰਖਾਸਤ ਦੀ ਪੜਤਾਲ ਉਪਰੰਤ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।