ਲੋਹਾ ਸਕਰੈਪ ਦੇ ਨਾਂ ’ਤੇ 21 ਲੱਖ ਦੀ ਠੱਗੀ, 4 ਖ਼ਿਲਾਫ਼ ਕੇਸ ਦਰਜ
ਲੋਹਾ ਸਕਰੈਪ ਦੇ ਨਾਂ ’ਤੇ 21 ਲੱਖ ਰੁਪਏ ਦੀ ਠੱਗੀ, ਚਾਰ ਖ਼ਿਲਾਫ਼ ਕੇਸ ਦਰਜ
Publish Date: Thu, 07 May 2026 07:36 PM (IST)
Updated Date: Fri, 08 May 2026 04:18 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸਥਾਨਕ ਪੁਲਿਸ ਵੱਲੋਂ ਚਾਰ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਰਾਜੇਸ਼ ਕੁਮਾਰ ਪੁੱਤਰ ਹਰੀਸ਼ ਚੰਦਰ ਨੇ ਦੱਸਿਆ ਕਿ ਉਹ ਲੋਹੇ ਦੇ ਸਕਰੈਪ ਦੀ ਖ਼ਰੀਦੋ-ਫ਼ਰੋਖਤ ਦਾ ਕੰਮ ਕਰਦਾ ਹੈ। ਮੁਲਜ਼ਮਾਂ ਨੇ ਉਸ ਨੂੰ ਭਰੋਸੇ ’ਚ ਲਿਆ ਕਿ ਉਹ ਰਾਜਸਥਾਨ ਤੋਂ ਸਕਰੈਪ ਭੇਜ ਦਿਆ ਕਰਨਗੇ। ਮੁਦੱਈ ਨੇ ਦੋਸ਼ੀਆਂ ਦੇ ਕਹਿਣ ’ਤੇ ਵੱਖ-ਵੱਖ ਮਿਤੀਆਂ ਨੂੰ ਉਨ੍ਹਾਂ ਦੇ ਖਾਤੇ ’ਚ ਪੈਸੇ ਪਵਾ ਦਿੱਤੇ ਪਰ ਕੁਝ ਸਮੇਂ ਬਾਅਦ ਦੋਸ਼ੀਆਂ ਨੇ ਮਾਲ ਭੇਜਣਾ ਬੰਦ ਕਰ ਦਿੱਤਾ, ਜਦੋਂ ਮੁਦੱਈ ਵੱਲੋਂ ਪੈਸੇ ਵਾਪਸ ਮੰਗੇ ਗਏ ਤਾਂ ਦੋਸ਼ੀ ਟਾਲ-ਮਟੋਲ ਕਰਨ ਲੱਗੇ। ਇਸ ਤਰ੍ਹਾਂ ਮੁਲਜ਼ਮਾਂ ਨੇ ਮੁਦੱਈ ਨਾਲ ਕਥਿੱਤ 21 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਕਰਨ ਉਪਰੰਤ ਅਜੇ ਸ਼ਰਮਾ, ਅਸ਼ੋਕ ਸ਼ਰਮਾ, ਝੱਬਰ ਮੱਲ ਅਤੇ ਰੋਹਿਤ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।