ਅਮਲੋਹ ’ਚ ਮੁਫ਼ਤ ਅੱਖਾਂ ਦਾ ਚੈੱਕਅੱਪ ਕੈਂਪ ਭਲਕੇ
ਅਮਲੋਹ ਵਿੱਚ ਮੁਫ਼ਤ ਅੱਖਾਂ ਦਾ ਚੈੱਕਅੱਪ ਕੈਂਪ ਭਲਕੇ
Publish Date: Sat, 21 Mar 2026 05:23 PM (IST)
Updated Date: Sat, 21 Mar 2026 05:25 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਰਾਮਗੜ੍ਹੀਆ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਦੂਜਾ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ 23 ਮਾਰਚ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸਾਹਿਬ ਰਾਮਗੜ੍ਹੀਆ, ਨਾਭਾ ਰੋਡ ਅਮਲੋਹ ਵਿਖੇ ਲਗਾਇਆ ਜਾ ਰਿਹਾ ਹੈ। ਫੈੱਡਰੇਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਰਾਮਗੜ੍ਹੀਆ ਨੇ ਦੱਸਿਆ ਕਿ ਇਸ ਕੈਂਪ ਦੀ ਪ੍ਰਧਾਨਗੀ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਕਰਨਗੇ, ਜਦਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਦੀ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰੇਗੀ ਅਤੇ ਮੁਫ਼ਤ ਦਵਾਈਆਂ ਤੇ ਮੁਫ਼ਤ ਲੈੱਨਜ਼ ਵੀ ਵੰਡੇ ਜਾਣਗੇ।