350ਵੇਂ ਸ਼ਹੀਦੀ ਦਿਵਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦ
Publish Date: Wed, 05 Nov 2025 05:24 PM (IST)
Updated Date: Wed, 05 Nov 2025 05:25 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੱਸੀ ਪਠਾਣਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਤਿਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਿੰਡ ਬਹੇੜ ਵਿਖੇ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ’ਚ ਹਾਜ਼ਰੀ ਲਵਾਉਂਦਿਆਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਸੀ ਪਠਾਣਾ ’ਚ ਗੁਰੂ ਸਾਹਿਬ ਦੇ ਚਰਨਾਂ ਦੀ ਛੋਹ ਪ੍ਰਾਪਤ ਪਿੰਡਾਂ ਦੇ ਵਿਕਾਸ ਲਈ 50—50 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਭੇਟ ਕੀਤੀ ਜਾਵੇਗੀ। ਅੱਜ ਕਰਵਾਏ ਕੀਰਤਨ ਦਰਬਾਰ ਦੌਰਾਨ ਭਾਈ ਬਲਜੋਤ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਨਿਹਾਲ ਕੀਤਾ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਹਰਵੀਰ ਕੌਰ ਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ 11 ਨਵੰਬਰ ਨੂੰ ਪਿੰਡ ਕਲੌੜ, 12 ਨਵੰਬਰ ਨੂੰ ਬਸੀ ਪਠਾਣਾ, 13 ਨਵੰਬਰ ਨੂੰ ਪਿੰਡ ਰੈਲੀ, 14 ਨਵੰਬਰ ਨੂੰ ਨੰਦਪੁਰ ਅਤੇ 17 ਨਵੰਬਰ ਨੂੰ ਮੁਕਾਰੋਂਪੁਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਤਰਫੋਂ ਵਿਧਾਇਕ ਸਮੇਤ ਵੱਖ ਵੱਖ ਪ੍ਰਸ਼ਾਸਨਿਕ ਤੇ ਧਾਰਮਿਕ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸੰਗਤਾਂ ਵਿਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।