ਚੈਂਪੀਅਨਸ਼ਿਪ ’ਚ ਮੈਡਲ ਜਿੱਤਣ ਵਾਲੀ ਸਿਮਰਨਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ
ਵਿਸ਼ਵ ਗੱਤਕਾ ਚੈਂਪੀਅਨਸ਼ਿਪ ਵਿੱਚ ਕਾਂਸੀ ਜਿੱਤਣ ਵਾਲੀ ਸਿਮਰਨਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ
Publish Date: Fri, 01 May 2026 06:39 PM (IST)
Updated Date: Fri, 01 May 2026 06:41 PM (IST)
ਫੋਟੋ 1ਪੀਟੀਐਲ: 27 ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਯੂਨੀਵਰਸਿਟੀ ਆਫ ਕੋਟਾ (ਰਾਜਸਥਾਨ) ਵਿਚ ਹੋਈ ਵਿਸ਼ਵ ਗੱਤਕਾ ਚੈਂਪੀਅਨਸ਼ਿਪ 2025-26 ਦੌਰਾਨ ਹਲਕਾ ਘਨੌਰ ਦੇ ਪਿੰਡ ਸੀਲ ਦੀ ਖਿਡਾਰਣ ਸਿਮਰਨਪ੍ਰੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਖੇਡਦਿਆਂ ਤੀਜਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ।ਇਸ ਉਪਲਬਧੀ ‘ਤੇ ਆਮ ਆਦਮੀ ਪਾਰਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮੰਨਣ ਅਤੇ ਗੱਤਕਾ ਕੋਚ ਸ. ਗੁਰਪ੍ਰੀਤ ਸਿੰਘ ਬਪਰੋਰ ਵੱਲੋਂ ਸਿਮਰਨਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ। ਕੋਚ ਗੁਰਪ੍ਰੀਤ ਸਿੰਘ ਨੇ ਖਿਡਾਰਣ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਹੋਰ ਬੱਚਿਆਂ ਨੂੰ ਵੀ ਗੱਤਕਾ ਖੇਡ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਚੇਅਰਮੈਨ ਗੁਰਪ੍ਰੀਤ ਸਿੰਘ ਮੰਨਣ ਨੇ ਖਿਡਾਰਣ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਘਨੌਰ ਹਲਕੇ ਵਿੱਚ ਗੱਤਕਾ ਖੇਡ ਦੇ ਪ੍ਰਚਾਰ ਲਈ ਹੋਰ ਉਪਰਾਲੇ ਕੀਤੇ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਸਾਡੀ ਵਿਰਾਸਤੀ ਖੇਡ ਨਾਲ ਜੋੜਿਆ ਜਾ ਸਕੇ।ਇਸ ਮੌਕੇ ਜਸਬੀਰ ਸਿੰਘ ਕਬੱਡੀ ਕੋਚ, ਰਿੰਕੂ ਮੰਡੋਲੀ, ਰਣਬੀਰ ਸਿੰਘ ਦਸਤਾਰ ਕੋਚ, ਪਵਿੱਤਰ ਸਿੰਘ, ਗੁਰਪ੍ਰੀਤ ਸਿੰਘ ਬੀਕੇਯੂ, ਹਰਜਿੰਦਰ ਸਿੰਘ, ਕਮਲਜੀਤ ਸਿੰਘ ਅਤੇ ਹੋਰ ਹਾਜ਼ਰ ਸਨ।