ਜੀਬੀ ਇੰਟਰਨੈਸ਼ਨਲ ਸਕੂਲ ਨੇ ਮਨਾਇਆ ਆਪਣਾ 18ਵਾਂ ਸਥਾਪਨਾ ਦਿਵਸ
ਜੀਬੀ ਇੰਟਰਨੈਸ਼ਨਲ ਸਕੂਲ ਨੇ ਮਨਾਇਆ ਆਪਣਾ 18ਵਾਂ ਸਥਾਪਨਾ ਦਿਵਸ
Publish Date: Tue, 07 Apr 2026 05:08 PM (IST)
Updated Date: Tue, 07 Apr 2026 05:11 PM (IST)

ਫੋਟੋ 7ਪੀਟੀਐਲ: 16 ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਨਾਭਾ ਸਥਿਤ ਜੀ ਬੀ ਇੰਟਰਨੈਸ਼ਨਲ ਸਕੂਲ ਵਿੱਚ ਸਕੂਲ ਡਾਇਰੈਕਟਰ ਅੰਸ਼ੁ ਬਾਂਸਲ ਦੀ ਅਗਵਾਈ ਹੇਠ 18ਵਾਂ ਸਥਾਪਨਾ ਦਿਵਸ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਪੑੋਗਰਾਮ ਦੀ ਸ਼ੁਰੂਆਤ ਜੋਤ ਜਗਾ ਅਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਮਿੱਠੇ ਸੰਗੀਤ ਨਾਲ ਹੋਈ। ਇਸ ਦੌਰਾਨ ਵਿਦਿਆਰਥੀਆਂ ਨੇ ਇੱਕ ਪ੍ਰੇਰਣਾਦਾਇਕ ਗੀਤ “ਅਸੀਂ ਜੀ ਬੀ ਆਈ ਐਸ ਦੇ ਬੱਚੇ ਹਾਂ, ਅੱਗੇ ਵਧਦੇ ਜਾਵਾਂਗੇ” ਨੂੰ ਸਮੂਹ ਗਾਣ ਦੇ ਰੂਪ ਵਿੱਚ ਪੇਸ਼ ਕੀਤਾ। ਵਿਦਿਆਰਥੀਆਂ ਵੱਲੋਂ ਇੱਕ ਪ੍ਰਭਾਵਸ਼ਾਲੀ ਨਾਟਕ ਪੇਸ਼ ਕੀਤਾ ਗਿਆ, ਜਿਸ ਵਿੱਚ ਦਰਸਾਇਆ ਗਿਆ ਕਿ ਜਿਵੇਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਨੇ ਗੀਤਾ ਵਿੱਚ ਅਰਜੁਨ ਨੂੰ ਸਿੱਖਿਆ ਅਤੇ ਕਰਤੱਵ ਦਾ ਮਹੱਤਵ ਸਮਝਾਇਆ ਸੀ, ਉਸੇ ਪ੍ਰੇਰਣਾ ਨਾਲ ਸਕੂਲ ਦੇ ਚੇਅਰਮੈਨ ਸੰਦੀਪ ਬਾਂਸਲ ਨੇ ਸਿੱਖਿਆ ਦੇ ਮਹੱਤਵ ਨੂੰ ਸਮਝਦਿਆਂ ਇਸ ਸਕੂਲ ਦੀ ਸਥਾਪਨਾ ਕੀਤੀ। ਅੰਸ਼ੁੂ ਬਾਂਸਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਡੇ ਵਿਦਿਆਰਥੀ ਸਿਰਫ਼ ਪੜ੍ਹਾਈ ਵਿੱਚ ਹੀ ਨਹੀਂ, ਸਗੋਂ ਸੰਸਕਾਰਾਂ, ਅਨੁਸ਼ਾਸਨ ਅਤੇ ਨੈਤਿਕ ਮੁੱਲਾਂ ਵਿੱਚ ਵੀ ਅੱਗੇ ਵਧਣ ਅਤੇ ਸਮਾਜ ਦੇ ਜ਼ਿੰਮੇਵਾਰ ਨਾਗਰਿਕ ਬਣਨ। ਇਸ ਮੌਕੇ ਤੇ ਸਕੂਲ ਦੀ ਪ੍ਰਿੰਸੀਪਲ ਡਾ. ਇੰਦਰਜੀਤ ਪਾਲ ਕੌਰ ਗਰੇਵਾਲ ਨੇ ਬਾਂਸਲ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪੂਰੀ ਟੀਮ ਹਰ ਵਿਦਿਆਰਥੀ ਨੂੰ ਵਧੀਆ ਸਿੱਖਿਆ, ਮਜ਼ਬੂਤ ਸੰਸਕਾਰ ਅਤੇ ਸੁਰੱਖਿਅਤ ਵਾਤਾਵਰਣ ਦੇਣ ਲਈ ਹਰ ਸੰਭਵ ਯਤਨ ਕਰੇਗੀ ਅਤੇ ਸਕੂਲ ਨੂੰ ਨਵੀਆਂ ਉੱਚਾਈਆਂ ਤੱਕ ਲੈ ਕੇ ਜਾਵੇਗੀ।