ਜੀਬੀ ਇੰਟਰਨੈਸ਼ਨਲ ਸਕੂਲ ਵਿਖੇ ‘ਮਦਰਜ਼ ਡੇ’ ਮਨਾਇਆ
ਜੀਬੀ ਇੰਟਰਨੈਸ਼ਨਲ ਸਕੂਲ ਵਿਖੇ ‘ਮਦਰਜ਼ ਡੇ’ ਮਨਾਇਆ
Publish Date: Fri, 08 May 2026 05:46 PM (IST)
Updated Date: Fri, 08 May 2026 05:47 PM (IST)

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਜੀਬੀ ਇੰਟਰਨੈਸ਼ਨਲ ਸਕੂਲ ਦ ਕਿੰਡਰਗਾਰਟਨ ਵਿਚ ਸਕੂਲ ਨਿਰਦੇਸ਼ਕਾ ਅੰਸ਼ੁ ਬਾਂਸਲ ਦੀ ਅਗਵਾਈ ਹੇਠ ‘ਮਦਰਜ਼ ਡੇ’ ਬੜੇ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਸਮੑਿਤੀ ਹਾਜ਼ਰ ਰਹੇ। ਪ੍ਰੋਗਰਾਮ ਦੀ ਸ਼ੁਰੂਆਤ ਜੋਤ ਜਗਾ ਕੇ ਕੀਤੀ ਗਈ। ਸਕੂਲ ਨਿਰਦੇਸ਼ਕਾ ਅੰਸ਼ੁ ਬਾਂਸਲ ਦੇ ਅਨੁਸਾਰ ਇਸ ਪ੍ਰੋਗਰਾਮ ਦਾ ਉਦੇਸ਼ ਬੱਚਿਆਂ ਵਿੱਚ ਆਪਣੀਆਂ ਮਾਤਾਵਾਂ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਅਤੇ ਮਾਪਿਆਂ ਤੇ ਬੱਚਿਆਂ ਵਿਚਕਾਰ ਭਾਵਨਾਤਮਕ ਰਿਸ਼ਤੇ ਨੂੰ ਹੋਰ ਮਜ਼ਬੂਤ ਬਣਾਉਣਾ ਸੀ। ਪ੍ਰੋਗਰਾਮ ਦੌਰਾਨ ਨੰਨ੍ਹੇ ਬੱਚਿਆਂ ਨੇ ਆਪਣੀਆਂ ਮਾਤਾਵਾਂ ਪ੍ਰਤੀ ਸਨੇਹ ਪ੍ਰਗਟ ਕਰਦੇ ਹੋਏ ਗੀਤ ਅਤੇ ਨ੍ਰਿਤ ਵਰਗੀਆਂ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ, ਜਿਨ੍ਹਾਂ ਨੂੰ ਵੇਖ ਕੇ ਸਾਰੇ ਮਾਪੇ ਭਾਵੁਕ ਹੋ ਉੱਠੇ। ਸਮਾਰੋਹ ਨੂੰ ਹੋਰ ਵੀ ਰੌਚਕ ਬਣਾਉਣ ਲਈ ਮਾਤਾਵਾਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਵਿਸ਼ੇਸ਼ ਆਕਰਸ਼ਣ ‘ਮੈਮਰੀ ਆਰਟ’ ਨਾਮਕ ਗਤੀਵਿਧੀ ਰਹੀ, ਜਿਸ ਵਿੱਚ ਮਾਪਿਆਂ ਨੇ ਆਪਣੇ ਬੱਚਿਆਂ ਸਮੇਤ ਹੱਥਾਂ ਦੀਆਂ ਸੁੰਦਰ ਛਾਪਾਂ ਤਿਆਰ ਕੀਤੀਆਂ। ਇਹ ਗਤੀਵਿਧੀ ਉਨ੍ਹਾਂ ਲਈ ਬਹੁਤ ਹੀ ਭਾਵਨਾਤਮਕ ਅਤੇ ਯਾਦਗਾਰ ਰਹੀ। ਅੰਤ ਵਿੱਚ ਮਾਪਿਆਂ ਲਈ ਇੱਕ ਪ੍ਰਸ਼ਨੋਤਰੀ ਦੌਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਤੋਂ ਉਨ੍ਹਾਂ ਦੇ ਬੱਚਿਆਂ ਦੀਆਂ ਰੁਚੀਆਂ ਅਤੇ ਪਸੰਦਾਂ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ। ਇਸ ਉਪਰੰਤ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਪਾਲ ਕੌਰ ਗਰੇਵਾਲ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ।