ਘਨੌਰ ’ਚ ਵਿਕਾਸ ਨੂੰ ਲੈ ਕੇ ਵਿਧਾਇਕ ਗੁਰਲਾਲ ਘਨੌਰ ਦਾ ਸਖ਼ਤ ਰੁਖ
ਘਨੌਰ ‘ਚ ਵਿਕਾਸ ਨੂੰ ਲੈ ਕੇ ਵਿਧਾਇਕ ਗੁਰਲਾਲ ਘਨੌਰ ਦਾ ਸਖ਼ਤ ਰੁਖ, ਅਧਿਕਾਰੀਆਂ ਨੂੰ ਸਮੇਂ ‘ਚ ਕੰਮ ਮੁਕੰਮਲ ਕਰਨ ਦੇ ਹੁਕਮ
Publish Date: Sat, 18 Apr 2026 08:01 PM (IST)
Updated Date: Sun, 19 Apr 2026 04:16 AM (IST)
ਅਧਿਕਾਰੀਆਂ ਨੂੰ ਸਮੇਂ ‘ਚ ਕੰਮ ਮੁਕੰਮਲ ਕਰਨ ਦੇ ਹੁਕਮ ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ: ਹਲਕਾ ਘਨੌਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਵਿਧਾਇਕ ਗੁਰਲਾਲ ਘਨੌਰ ਨੇ ਪੰਚਾਇਤ ਦਫ਼ਤਰ ਵਿੱਚ ਗ੍ਰਾਮ ਪੰਚਾਇਤਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦਾ ਮਕਸਦ ਪਿੰਡਾਂ ਦੀਆਂ ਜ਼ਰੂਰਤਾਂ ਦੀ ਪਛਾਣ ਅਤੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕਰਨਾ ਸੀ। ਇਸ ਦੌਰਾਨ ਸੜਕਾਂ ਦੀ ਮੁਰੰਮਤ, ਗਲੀਆਂ ਦੀ ਨਿਰਮਾਣੀ, ਸਾਫ਼ ਪੀਣ ਵਾਲਾ ਪਾਣੀ, ਸੀਵਰੇਜ ਪ੍ਰਣਾਲੀ, ਸਟ੍ਰੀਟ ਲਾਈਟਾਂ ਅਤੇ ਸਿਹਤ ਸੇਵਾਵਾਂ ਵਰਗੇ ਮੁੱਖ ਮਸਲਿਆਂ ‘ਤੇ ਚਰਚਾ ਹੋਈ। ਵਿਧਾਇਕ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਸਾਰੇ ਕੰਮ ਨਿਰਧਾਰਤ ਸਮੇਂ ’ਚ ਤੇ ਮਿਆਰੀ ਤਰੀਕੇ ਨਾਲ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਸਰਕਾਰ ਦੀ ਪਹਿਲ ਹੈ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ’ਚ ਹੋਏ ਸੁਧਾਰਾਂ ਬਾਰੇ ਵੀ ਜਾਣਕਾਰੀ ਦਿੱਤੀ।ਗੁਰਲਾਲ ਘਨੌਰ ਨੇ ਵਿਸ਼ਵਾਸ ਜਤਾਇਆ ਕਿ ਹਲਕੇ ਨੂੰ ਮਾਡਲ ਇਲਾਕਾ ਬਣਾਉਣ ਲਈ ਹੋਰ ਤੇਜ਼ੀ ਨਾਲ ਕੰਮ ਹੋਵੇਗਾ ਅਤੇ ਪੰਚਾਇਤਾਂ ਨੂੰ ਵੀ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਚਾਹੀਦਾ ਹੈ। ਇਸ ਮੌਕੇ ਕਈ ਸਰਪੰਚ ਅਤੇ ਪਾਰਟੀ ਅਹੁਦੇਦਾਰ ਮੌਜੂਦ ਸਨ।