ਕਾਲਜ ’ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Publish Date: Fri, 08 May 2026 04:29 PM (IST)
Updated Date: Fri, 08 May 2026 04:29 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਮਾਰੋਹ ਵਿਚ ਡਾ. ਭੀਮ ਇੰਦਰ ਸਿੰਘ (ਡਾਇਰੈਕਟਰ , ਯੁਵਕ ਭਲਾਈ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੇ ਮੁੱਖ ਮਹਿਮਾਨ ਵਜੋਂ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਉਚੇਚੇ ਤੌਰ ’ਤੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ, ਡਾ. ਹਰਮੀਤ ਕੌਰ ਆਨੰਦ ਕੌਰ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਤੇ ਕਾਲਜ ਦੇ ਇਸ ਵਿਦਿਅਕ ਸੈਸ਼ਨ ਦੌਰਾਨ ਹੋਈਆਂ ਵੱਖ-ਵੱਖ ਸਰਗਰਮੀਆਂ ਤੇ ਪ੍ਰਾਪਤੀਆਂ ਦੇ ਸਬੰਧ ਵਿਚ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ। ਇਸ ਦੌਰਾਨ ਸਮੂਹ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਾਪਤੀਆਂ ਲਈ ਇਨਾਮ ਅਤੇ ਸਰਟੀਫਿਕੇਟ ਦਿੱਤੇ ਗਏ। ਡਾ. ਭੀਮ ਇੰਦਰ ਸਿੰਘ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥਣਾਂ ਨੂੰ ਚੰਗੇ ਅਧਿਆਪਕ ਬਣ ਕੇ ਆਪਣੇ ਸੱਭਿਆਚਾਰ ਦੀ ਸਾਂਭ ਸੰਭਾਲ ਕਰਨ ਲਈ ਕਿਹਾ। ਇਸ ਮੌਕੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਤੁਸੀ ਆਉਣ ਵਾਲੇ ਸਮੇਂ ਦਾ ਭਵਿੱਖ ਬਣਨ ਜਾ ਰਹੇ ਹੋ। ਕਾਲਜ ਪ੍ਰਿੰਸੀਪਲ, ਡਾ. ਹਰਮੀਤ ਕੌਰ ਆਨੰਦ ਨੇ ਆਏ ਹੋਏ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹਰਬੰਸ ਸਿੰਘ (ਮੈਂਬਰ ਲੋਕਲ ਮੈਨੇਜਮੈਂਟ ਕਮੇਟੀ), ਮੀਤ ਮੈਨੇਜਰ ਨਵਜਿੰਦਰ ਸਿੰਘ ਸੁਖਦੇਵ ਸਿੰਘ, ਸੁਪਰਵਾਈਜ਼ਰ ਵਰਿੰਦਰ ਸਿੰਘ, ਨਵਜੋਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਪ੍ਰੋ. ਸੁਖਦੀਪ ਕੌਰ ਜਸੱੜ ਨੇ ਮੁੱਖ ਮਹਿਮਾਨ ਤੇ ਆਏ ਹੋਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ।