ਸਰਕਾਰ ਮਨਰੇਗਾ ਵਰਕਰਾਂ ਨੂੰ ਰੋਜ਼ਗਾਰ ਦੇਣ ’ਚ ਨਾਕਾਮ : ਨਾਗਰਾ
ਸਰਕਾਰ ਮਨਰੇਗਾ ਵਰਕਰਾਂ ਨੂੰ ਰੋਜ਼ਗਾਰ ਦੇਣ ’ਚ ਨਾਕਾਮ: ਕੁਲਜੀਤ ਸਿੰਘ ਨਾਗਰਾ
Publish Date: Sat, 18 Apr 2026 06:30 PM (IST)
Updated Date: Sun, 19 Apr 2026 04:12 AM (IST)

ਕਿਹਾ- ਮਨਰੇਗਾ ਵਰਕਰਾਂ ਨੂੰ ਕੰਮ ਨਾ ਮਿਲਣ ’ਤੇ ਵਿੱਢਿਆ ਜਾਵੇਗਾ ਸੰਘਰਸ਼: ਨਾਗਰਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਖੇੜਾ ਦੇ ਪਿੰਡ ਲੋਹਾਖੇੜੀ ਵਿਖੇ ਮਨਰੇਗਾ ਵਰਕਰਾਂ ਦੀ ਮੁਸ਼ਕਿਲਾਂ ਸੁਣਦਿਆ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਹੈ ਕਿ ਮੌਜੂਦਾ ਸਰਕਾਰ ਮਨਰੇਗਾ ਵਰਕਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਮਨਰੇਗਾ ਤਹਿਤ ਕੰਮ ਲਗਭਗ ਠੱਪ ਹੋ ਚੁੱਕਾ ਹੈ, ਜਿਸ ਕਾਰਨ ਗ਼ਰੀਬ ਅਤੇ ਮਜ਼ਦੂਰ ਵਰਗ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾਗਰਾ ਨੇ ਕਿਹਾ ਕਿ ਮਨਰੇਗਾ ਸਕੀਮ ਦਾ ਮੁੱਖ ਮਕਸਦ ਪਿੰਡਾਂ ਵਿਚ ਰਹਿੰਦੇ ਲੋਕਾਂ ਨੂੰ ਰੋਜ਼ਗਾਰ ਦੀ ਗਾਰੰਟੀ ਦੇਣਾ ਸੀ, ਪਰ ਸਰਕਾਰ ਦੀ ਲਾਪਰਵਾਹੀ ਕਾਰਨ ਇਹ ਸਕੀਮ ਆਪਣਾ ਅਸਲ ਉਦੇਸ਼ ਪੂਰਾ ਨਹੀਂ ਕਰ ਰਹੀ। ਉਨ੍ਹਾਂ ਦੱਸਿਆ ਕਿ ਸਾਲਾਨਾ 100 ਦਿਨਾਂ ਦੇ ਰੋਜ਼ਗਾਰ ਦੇ ਦਾਅਵਿਆਂ ਦੇ ਬਾਵਜੂਦ ਮਜ਼ਦੂਰਾਂ ਨੂੰ ਪਿਛਲੇ ਸਮੇਂ ਦੌਰਾਨ ਔਸਤਨ ਕੇਵਲ ਲਗਭਗ 45 ਦਿਨਾਂ ਦਾ ਹੀ ਕੰਮ ਮਿਲਿਆ ਹੈ, ਜੋ ਸਰਕਾਰ ਦੀ ਨਾਕਾਮੀ ਨੂੰ ਸਾਫ਼਼ ਦਰਸਾਉਂਦਾ ਹੈ। ਨਾਗਰਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਹੁਣ ਸਿਰਫ਼ ਕਾਗਜ਼ਾਂ ਤੱਕ ਹੀ ਸੀਮਿਤ ਰਹਿ ਗਏ ਹਨ ਅਤੇ ਮਜ਼ਦੂਰ ਵਰਗ ਆਪਣੇ ਹੱਕਾਂ ਲਈ ਧੱਕੇ ਖਾਣ ’ਤੇ ਮਜਬੂਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਅਣਗਹਿਲੀ ਕਾਰਨ ਨੌਜਵਾਨ ਅਤੇ ਮਜ਼ਦੂਰ ਦੋਵੇਂ ਹੀ ਨਿਰਾਸ਼ਾ ਦਾ ਸ਼ਿਕਾਰ ਹੋ ਰਹੇ ਹਨ। ਇਸ ਮੌਕੇ ਬਲਾਕ ਪ੍ਰਧਾਨ ਖੇੜਾ ਗੁਰਬਰਿੰਦਰ ਸਿੰਘ ਭਗੜਾਣਾ, ਜ਼ਿਲ੍ਹਾ ਜਨਰਲ ਸਕੱਤਰ ਡਾ. ਬਲਰਾਮ ਸ਼ਰਮਾ, ਮੈਂਬਰ ਬਲਾਕ ਸੰਮਤੀ ਦਵਿੰਦਰ ਕੌਰ ਭੱਠਲ, ਹਰਦੀਪ ਸਿੰਘ ਤਿੰਬਰਪੁਰ, ਕੁਲਵਿੰਦਰ ਕੌਰ ਝਾਮਪੁਰ, ਸਾਬਕਾ ਸਰਪੰਚ ਭੁਪਿੰਦਰ ਸਿੰਘ ਝਾਮਪੁਰ, ਕੁਲਦੀਪ ਸਿੰਘ, ਲਾਭ ਸਿੰਘ, ਚੰਨਣ ਸਿੰਘ, ਰਘਵੀਰ ਸਿੰਘ, ਅਮਨ ਪੰਚ, ਗੁਰਜੀਤ ਸਿੰਘ ਪੰਚ, ਹਰਮਨ ਸਿੰਘ ਪੰਚ, ਮਨਜੀਤ ਸਿੰਘ, ਗੁਰਸ਼ਰਨ ਸਿੰਘ, ਗੁਰਪ੍ਰੀਤ ਸਿੰਘ, ਸਲਾਮਦੀਨ, ਸਲੀਮ ਖਾਨ, ਸਲੀ ਮੁਹੰਮਦ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਕੁਲਦੀਪ ਸਿੰਘ, ਦਵਿੰਦਰ ਸਿੰਘ, ਕੁਲਦੀਪ ਸਿੰਘ, ਦਰਸ਼ਨ ਸਿੰਘ, ਹਰਸ਼ਪ੍ਰੀਤ ਸਿੰਘ, ਜੈਦੀਪ ਸਿੰਘ ਆਦਿ ਮੌਜੂਦ ਸਨ।