ਪੁਲਿਸ ਭਰਤੀ ਦੀ ਉਡੀਕ ਸੂਚੀ ਜਾਰੀ ਕਰੇ ਸਰਕਾਰ
ਪੁਲਿਸ ਭਰਤੀ ਦੀ ਉਡੀਕ ਸੂਚੀ ਜਾਰੀ ਕਰੇ ਸਰਕਾਰ
Publish Date: Mon, 27 Apr 2026 04:30 PM (IST)
Updated Date: Tue, 28 Apr 2026 04:04 AM (IST)

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਪੰਜਾਬ ਪੁਲਿਸ ਭਰਤੀ ਦੀ ਉਡੀਕ ਸੂਚੀ ਜਾਰੀ ਕਰਕੇ ਉਮੀਦਵਾਰਾਂ ਨੂੰ ਨੌਕਰੀ ਤੇ ਜੁਆਇੰਨ ਕਰਵਾਉਣ ਦੀ ਮੰਗ ਨੂੰ ਲੈ ਕੇ ਯੂਨੀਅਨ ਦੇ ਮੈਂਬਰਾਂ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ’ਤੇ ਮੰਗ ਪੱਤਰ ਸੌਂਪਿਆ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਦਿੱਤੇ ਮੰਗ ਪੱਤਰ ਵਿਚ ਜਥੇਬੰਦੀ ਦੇ ਆਗੂਆਂ ਜਗਸੀਰ ਸਿੰਘ ਬਠਿੰਡਾ, ਦਲਜੀਤ ਸਿੰਘ ਤਲਵੰਡੀ ਸਾਬੋ, ਅਮਨਦੀਪ ਸਿੰਘ ਫਾਜ਼ਿਲਕਾ, ਰੌਬਿਨ ਚੀਮਾਂ, ਵਰਿੰਦਰ ਸਿੰਘ ਲੰਬੀ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਰਾਮਪੁਰਾ ਨੇ ਆਖਿਆ ਕਿ ਪੰਜਾਬ ਪੁਲਿਸ ਵੱਲੋਂ ਸਾਲ 2016 ਦੌਰਾਨ 7416 ਪੋਸਟਾਂ ਦੀ ਭਰਤੀ ਕੀਤੀ ਗਈ ਸੀ ਜਿਸ ਵਿੱਚੋਂ 5581 ਉਮੀਦਵਾਰਾ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਤੇ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਉਡੀਕ ਸੂਚੀ ਵਿੱਚ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਅਗਸਤ 2017 ਵਿਚ 50 ਫੀਸਦੀ ਉਮੀਦਵਾਰਾਂ ਦਾ ਮੈਡੀਕਲ ਤੇ ਡਾਕੂਮੈਂਟ ਵੈਰੀਫਿਕੇਸ਼ਨ ਕਰਕੇ ਵੀ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਉਡੀਕ ਸੂਚੀ ਵਿੱਚੋਂ 300 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਜਦਕਿ ਬਾਕੀ ਉਡੀਕ ਸੂਚੀ ਦੇ ਉਮੀਦਵਾਰਾਂ ਦੇ ਬਰਾਬਰ ਮੈਰਿਟ ਦੇ ਉਮੀਦਵਾਰਾਂ ਨੂੰ ਹੁਣ ਤਕ ਵੇਟਿੰਗ ਲਿਸਟ ਵਿਚ ਰੱਖਿਆ ਗਿਆ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨਾਲ 2022 ਵਿਚ ਤਿੰਨ ਵਾਰ ਮੀਟਿੰਗ ਦੇ ਦੌਰਾਨ ਵਿਸ਼ਵਾਸ ਦਿੱਤਾ ਗਿਆ ਕਿ ਬਾਕੀ ਬਚੇ ਉਮੀਦਵਾਰਾਂ ਨੂੰ ਜਲਦੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਆਖਿਆ ਕਿ 2025 ਨੂੰ ਵੇਟਿੰਗ ਲਿਸਟ ਵਿਚੋਂ 200 ਤੋਂ ਵੱਧ ਉਮੀਦਵਾਰਾਂ ਨੂੰ ਭਰਤੀ ਕੀਤਾ ਗਿਆ ਬਾਕੀ ਸਾਰੇ ਉਡੀਕ ਸੂਚੀ ਜਾਰੀ ਹੋਣ ਦੀ ਉਮੀਦ ਲਾ ਕੇ ਬੈਠੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਆਖਿਆ ਕਿ ਪੁਲਿਸ ਭਰਤੀ ਦੀ ਉਡੀਕ ਸੂਚੀ ਬਿਨਾਂ ਦੇਰੀ ਜਾਰੀ ਕੀਤੀ ਜਾਵੇ।