ਨਸ਼ਾ ਪੀੜਤਾਂ ਨੂੰ ਕਿੱਤਾ ਮੁਖੀ ਕੋਰਸ ਕਰਵਾ ਕੇ ਮੁੱਖ ਧਾਰਾ ’ਚ ਲਿਆਵੇਗੀ ਸਰਕਾਰ : ਪੂਜਾ ਸਿਆਲ
ਨਸ਼ਾ ਪੀੜਤਾਂ ਨੂੰ ਕਿੱਤਾ ਮੁਖੀ ਕੋਰਸ ਕਰਵਾ ਕੇ ਮੁੱਖ ਧਾਰਾ ’ਚ ਲਿਆਵੇਗੀ ਸਰਕਾਰ : ਪੂਜਾ ਸਿਆਲ
Publish Date: Tue, 28 Apr 2026 06:18 PM (IST)
Updated Date: Tue, 28 Apr 2026 06:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਏਡੀਸੀ (ਜ) ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ’ਚ ਲਿਆਉਣ ਲਈ ਮੁੜ ਵਸੇਬਾ ਕੇਂਦਰਾਂ ’ਚ ਕਿੱਤਾ ਮੁਖੀ ਕੋਰਸ ਸ਼ੁਰੂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਪਲੰਬਰ, ਇਲੈਕਟ੍ਰੀਸ਼ਨ ਅਤੇ ਕੈਂਡਲ ਮੇਕਿੰਗ ਵਰਗੇ ਕੋਰਸ ਕਰਵਾਏ ਜਾਣ ਤਾਂ ਜੋ ਉਹ ਆਤਮ-ਨਿਰਭਰ ਹੋ ਸਕਣ। ਏਡੀਸੀ ਨੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੂੰ ਖਾਣ-ਪੀਣ ਦੀਆਂ ਵਸਤਾਂ ਦੀ ਸ਼ੁੱਧਤਾ ਲਈ ਸੈਂਪਲਿੰਗ ਤੇਜ਼ ਕਰਨ ਅਤੇ ਸਿਹਤ ਵਿਭਾਗ ਦੇ ਟੀਚੇ ਸਮੇਂ ਸਿਰ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਜਣੇਪਾ ਸੇਵਾਵਾਂ, ਆਮ ਆਦਮੀ ਕਲੀਨਿਕ ਅਤੇ ਟੀਬੀ ਕੰਟਰੋਲ ਪ੍ਰੋਗਰਾਮਾਂ ਦੀ ਸਮੀਖਿਆ ਕਰਦਿਆਂ ਉਸਾਰੀ ਅਧੀਨ ਸਿਹਤ ਕੇਂਦਰਾਂ ਦੀਆਂ ਇਮਾਰਤਾਂ ਨੂੰ ਜਲਦੀ ਮੁਕੰਮਲ ਕਰਨ ਲਈ ਕਿਹਾ। ਮੀਟਿੰਗ ’ਚ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਸਮੇਤ ਹੋਰ ਮੈਡੀਕਲ ਅਫ਼ਸਰ ਮੌਜੂਦ ਸਨ।