ਸਰਕਾਰ ਵੱਲੋਂ ਬੇਅਦਬੀ ਰੋਕਣ ਲਈ ਲਿਆਂਦਾ ਬਿੱਲ ਸ਼ਲਾਘਾਯੋਗ : ਗੋਇਲ
ਸਰਕਾਰ ਵੱਲੋਂ ਬੇਅਦਬੀ ਰੋਕਣ ਲਈ ਲਿਆਂਦਾ ਬਿੱਲ ਸ਼ਲਾਘਾਯੋਗ : ਗੋਇਲ
Publish Date: Thu, 30 Apr 2026 04:05 PM (IST)
Updated Date: Fri, 01 May 2026 04:05 AM (IST)

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੀ ਧਰਮ ਪਤਨੀ ਸੀਮਾ ਗੋਇਲ ਨੇ ਵੀਰਵਾਰ ਨੂੰ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ ਮਾਨ ਸਰਕਾਰ ਵੱਲੋਂ ਪਾਸ ਕਰਨ ਉਪਰੰਤ ਪੰਜਾਬ ਦੇ ਗਵਰਨਰ ਵੱਲੋਂ ਮੋਹਰ ਲਾ ਕੇ ਇਸ ਕਾਨੂੰਨ ਨੂੰ ਲਾਗੂ ਕਰਕੇ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ। ਗੋਇਲ ਨੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਂਝੀਵਾਲਤਾ ਦੇ ਪ੍ਰਤੀਕ ਹਨ ਜਦੋਂ ਵੀ ਕੋਈ ਸ਼ਰਾਰਤੀ ਅਨਸਰ ਬੇਅਦਬੀ ਕਰ ਕੇ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰਦਾ ਸੀ, ਉਦੋਂ ਹਰੇਕ ਸਿੱਖ ਅਤੇ ਗੈਰ ਸਿੱਖ ਦਾ ਹਿਰਦਾ ਵਲੂੰਧਰਿਆ ਜਾਂਦਾ ਸੀ ਪਰ ਹੁਣ ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਨੂੰ ਰੋਕਣ ਲਈ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਇਹ ਬਿੱਲ ਹੁਣ ਕਾਨੂੰਨ ਦੇ ਰੂਪ ਵਿੱਚ ਲਾਗੂ ਹੋ ਗਿਆ ਹੈ ਬੇਅਦਬੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਕਾਨੂੰਨ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਜ਼ਰੂਰੀ ਸੀ ਹੁਣ ਕੋਈ ਵੀ ਵਿਅਕਤੀ ਬੇਅਦਬੀ ਕਰਨ ਬਾਰੇ ਸੋਚ ਵੀ ਨਹੀਂ ਸਕਦਾ। ਅਖੀਰ ਵਿੱਚ ਸੀਮਾ ਗੋਇਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਸੰਤੁਸ਼ਟ ਹਨ ।