ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ
ਸਰਕਾਰੀ ਐਲੀਮੈਂਟਰੀ ਸਕੂਲ ਦੇਵੀਨਗਰ ਵਿਖੇ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ
Publish Date: Wed, 13 May 2026 04:55 PM (IST)
Updated Date: Wed, 13 May 2026 04:57 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਅੱਜ ਸਰਕਾਰੀ ਐਲੀਮੈਂਟਰੀ ਸਕੂਲ ਦੇਵੀਨਗਰ ਬਲਾਕ ਭੁਨਰਹੇਡ਼ੀ-1 ਵਿਖੇ ਸੁਖਜੀਤ ਸਿੰਘ ਚੀਮਾ ਅਤੇ ਉਨਾਂ ਦੀ ਧਰਮ ਪਤਨੀ ਸਤਨਾਮ ਕੌਰ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੰਡਿਆ ਗਿਆ। ਸੁਖਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਹ ਖ਼ੁਦ ਆਪ ਵੀ ਇਸੇ ਸਕੂਲ ਦੇ ਵਿਦਿਆਰਥੀ ਸਨ। ਬੱਚੇ ਦੇਸ਼ ਦਾ ਭਵਿੱਖ ਹਨ। ਸਤਨਾਮ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਇੰਚਾਰਜ ਕਰਮਜੀਤ ਸਿੰਘ, ਮੈਡਮ ਹਰਮਨਪ੍ਰੀਤ ਕੌਰ ਅਤੇ ਵਿਦਿਆਰਥੀਆਂ ਵਲੋਂ ਸੁਖਜੀਤ ਸਿੰਘ ਚੀਮਾ ਅਤੇ ਸਤਨਾਮ ਕੌਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕ੍ਰਿਪਾਲ ਸਿੰਘ ਚੀਮਾ, ਤਲਵਿੰਦਰਜੀਤ ਕੌਰ, ਪਰਮਜੀਤ ਕੌਰ, ਸ਼ਿੰਦਰ ਕੌਰ ਹਾਜ਼ਰ ਸਨ।