ਜੀਪੀਸੀ ਦੇ ਵਿਦਿਆਰਥੀਆਂ ਨੇ ਕਾਲਜ ਦਾ ਨਾਮ ਰੌਸ਼ਨ ਕੀਤਾ
ਜੀਪੀਸੀ ਦੇ ਵਿਦਿਆਰਥੀਆਂ ਨੇ ਕਾਲਜ ਦਾ ਨਾਮ ਰੌਸ਼ਨ ਕੀਤਾ
Publish Date: Mon, 18 May 2026 05:32 PM (IST)
Updated Date: Mon, 18 May 2026 05:33 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਗੋਬਿੰਦਗੜ੍ਹ ਪਬਲਿਕ ਕਾਲਜ ਦੇ ਵਿਦਿਆਰਥੀਆਂ ਨੇ ਦਸੰਬਰ 2025 ’ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪਹਿਲੇ ਸਮੈਸਟਰ ਬੀਬੀਏ ਅਤੇ ਬੀਕਾਮ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਦੱਸਿਆ ਕਿ ਬੀਬੀਏ ਦੇ ਪਹਿਲੇ ਸਮੈਸਟਰ ’ਚ ਪ੍ਰਭਜੋਤ ਕੌਰ ਨੇ 7.88 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕ੍ਰਿਸ਼ਨਾ ਮਿੱਤਲ ਨੇ 7.83 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਰਮਨਦੀਪ ਕੌਰ ਨੇ 7.42 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ’ਚ ਤੀਜਾ ਸਥਾਨ ਹਾਸਲ ਕੀਤਾ। ਇਸ ਪ੍ਰੀਖਿਆ ’ਚ ਦੋ ਵਿਦਿਆਰਥੀਆਂ ਨੇ ਡਿਸਟਿੰਕਸ਼ਨ ਨਾਲ ਪ੍ਰੀਖਿਆ ਪਾਸ ਕੀਤੀ। ਬੀਕਾਮ ਦੇ ਪਹਿਲੇ ਸਮੈਸਟਰ ’ਚ ਪਲਵੀ ਰਾਣੀ ਨੇ 7.71 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਪੂਜਾ ਗੁਪਤਾ ਨੇ 7.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਜਦਕਿ ਟੀਨਾ ਗੁਪਤਾ ਅਤੇ ਲਕਸ਼ਯ ਗੋਇਲ ਨੇ 7.29 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਤੀਜਾ ਸਥਾਨ ਹਾਸਲ ਕੀਤਾ। ਇਸ ਪ੍ਰੀਖਿਆ ਵਿੱਚ ਵੀ ਦੋ ਵਿਦਿਆਰਥੀਆਂ ਨੇ ਡਿਸਟਿੰਕਸ਼ਨ ਹਾਸਲ ਕੀਤੀ। ਦੋਵਾਂ ਜਮਾਤਾਂ ਦਾ ਸਮੁੱਚਾ ਨਤੀਜਾ 100 ਫ਼ੀਸਦੀ ਰਿਹਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਅਤੇ ਚੇਅਰਮੈਨ ਨਿਤਿਨ ਸੱਗਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।