ਜੀਪੀਐੱਸ ਨੇ ਨੌਵੀਂ ਤੇ ਗਿਆਰਵੀਂ ਜਮਾਤ ਦੇ ਐਲਾਨੇ ਸਾਲਾਨਾ ਨਤੀਜੇ
ਜੀਪੀਐੱਸ ਨੇ ਨੌਵੀਂ ਅਤੇ ਗਿਆਰਵੀਂ ਜਮਾਤ ਦੇ ਐਲਾਨੇ ਸਾਲਾਨਾ ਨਤੀਜੇ
Publish Date: Fri, 27 Mar 2026 07:10 PM (IST)
Updated Date: Fri, 27 Mar 2026 07:14 PM (IST)
ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਸ਼ੈਸ਼ਨ 2025-26 ਦੇ ਨਤੀਜੇ ਐਲਾਨੇ ਗਏ। ਇਸ ਮੌਕੇ ਤੇ ਅਧਿਆਪਕ -ਮਾਪੇ ਮਿਲਣੀ ਕੀਤੀ ਗਈ। ਜਿਸ ਵਿਚ ਨੌਵੀਂ ਅਤੇ ਗਿਆਰਵੀਂ ਜਮਾਤਾਂ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਮਾਪਿਆਂ ਨੂੰ ਪੂਰੇ ਸਾਲ ਦੌਰਾਨ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਦੱਸਿਆ ਗਿਆ ਅਤੇ ਆਉਣ ਵਾਲੇ ਨਵੇਂ ਸ਼ੈਸ਼ਨ ਵਿੱਚ ਨਵੀਆਂ ਸੰਭਾਵਨਾਵਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਸਕੂਲ ਪ੍ਰਸ਼ਾਸਨ ਵਲੋਂ ਮਾਪਿਆਂ ਦੇ ਸਵਾਗਤ ਲਈ ਪੂਰੇ ਪ੍ਰਬੰਧ ਕੀਤੇ ਗਏ ਸਨ। ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜੀਪੀਐੱਸ ਦੇ ਵਿਦਿਆਰਥੀਆਂ ਨੇ ਪਰੀਖਿਆਵਾਂ ਵਿਚੋਂ ਚੰਗੇ ਅੰਕ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਮਾਪਿਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਉਹਨਾਂ ਨੇ ਪਾਸ ਹੋਣ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਤੀਜੇ ਵਾਲਾ ਦਿਨ ਵਿਦਿਆਰਥੀ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ । ਜਿਸ ਦੌਰਾਨ ਵਿਦਿਆਰਥੀਆਂ ਨੂੰ ਉਹਨਾਂ ਦੀ ਸਾਲ ਭਰ ਕੀਤੀ ਗਈ ਮਿਹਨਤ ਦਾ ਫਲ ਮਿਲਣਾ ਹੁੰਦਾ ਹੈ। ਚੰਗੇ ਨਤੀਜੇ ਬੱਚਿਆਂ ਨੂੰ ਹੱਲਾਸ਼ੇਰੀ ਦੇ ਕੇ ਜੀਵਨ ਉਦੇਸ਼ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦੇ ਹਨ । ਉਹਨਾਂ ਨੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।