ਜੀਟੀਬੀ ਵੱਲੋਂ ਅੱਵਲ ਰਹੇ ਵਿਦਿਆਰਥੀਆਂ ਦਾ ਕੀਤਾ ਸਨਮਾਨ
ਜੀਟੀਬੀ ਵੱਲੋਂ ਅਵੱਲ ਰਹੇ ਵਿਦਿਆਰਥੀਆਂ ਦਾ ਕੀਤਾ ਸਨਮਾਨ
Publish Date: Sat, 16 May 2026 04:32 PM (IST)
Updated Date: Sat, 16 May 2026 04:33 PM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸੀਬੀਐੱਸਈ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਹਿਣ ’ਤੇ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਨਤੀਜਿਆਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ’ਚ ਕਰਵਾਏ ਗਏ ਇਸ ਸਮਾਗਮ ’ਚ ਸਕੂਲ ਟਰੱਸਟ ਦੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ ਤੇ ਹੋਰ ਮੈਂਬਰਾਂ ਵੱਲੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ 120 ਵਿਦਿਆਰਥੀਆਂ ਨੇ ਹਿੱਸਾ ਲਿਆ। ਜਿਨ੍ਹਾਂ ’ਚੋਂ ਕਾਮਰਸ ਗਰੁੱਪ ਵਿਚ ਰੂਹਾਨੀ ਨੇ 96.4 ਫੀਸਦੀ ਅੰਕ ਲੈ ਕੇ ਪਹਿਲਾ, ਰਵਨੀਤ ਸ਼ਰਮਾ ਨੇ 95 ਫੀਸਦੀ ਅੰਕ ਲੈ ਕੇ ਦੂਸਰਾ, ਮੁਸਕਾਨ ਨੇ 94.4 ਫੀਸਦੀ ਅੰਕ ਲੈ ਕੇ ਤੀਸਰਾ ਤੇ ਸੰਦੀਪ ਕੌਰ ਨੇ 91.4 ਫੀਸਦੀ ਅੰਕ ਲੈ ਕੇ ਚੌਥਾ ਸਥਾਨ ਹਾਸਲ ਕੀਤਾ ਹੈ। ਸਕੂਲ ਦੇ ਚੇਅਰਮੈਨ ਸੁਖਜੀਤ ਸਿੰਘ ਕਾਲੇਕਾ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਨਤੀਜੇ ’ਤੇ ਵਧਾਈ ਦਿੱਤੀ। ਇਸ ਮੌਕੇ ਕਰਮਜੀਤ ਸਿੰਘ ਕਾਲੇਕਾ ਪ੍ਰਧਾਨ ਗੁਰਦੁਆਰਾ ਕਮੇਟੀ, ਮੈਨੇਜਰ ਗੁਰਪਿੰਦਰ ਸਿੰਘ ਕਾਲੇਕਾ, ਦਰਸ਼ਨ ਸਿੰਘ ਕਾਲੇਕਾ, ਮਾਸਟਰ ਹਰਜਿੰਦਰ ਸਿੰਘ, ਅਮਨ ਪਾਤੜਾਂ, ਦਰਬਾਰਾ ਸਿੰਘ ਨਿਆਲ ਆਦਿ ਮੌਜੂਦ ਸਨ।