ਅਧਿਆਪਕ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਦੇ ਨਾਮ ਐੱਸਡੀਐੱਮ ਨੂੰ ਸੌਪਿਆ ਮੰਗ ਪੱਤਰ
ਅਧਿਆਪਕ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਦੇ ਨਾਮ ਐਸਡੀਐਮ ਨੂੰ ਸੌਪਿਆ ਮੰਗ ਪੱਤਰ
Publish Date: Fri, 08 May 2026 04:30 PM (IST)
Updated Date: Fri, 08 May 2026 04:32 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਪੰਜਾਬ ਦੀਆਂ ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੇ ਸੱਦੇ ’ਤੇ ਐੱਸਡੀਐੱਮ ਪਟਿਆਲਾ ਗੁਰਦੇਵ ਸਿੰਘ ਧੰਮ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ, ਦੀਦਾਰ ਸਿੰਘ ਪਟਿਆਲਾ, ਹਰਪ੍ਰੀਤ ਸਿੰਘ ਉੱਪਲ, ਡੀਟੀਐਫ ਦਿੱਗਵਿਜੇਪਾਲ ਗਰੁੱਪ ਤੋਂ ਤਲਵਿੰਦਰ ਸਿੰਘ ਖਰੌੜ, ਐਸਸੀ ਬੀਸੀ ਅਧਿਆਪਕ ਯੂਨੀਅਨ ਤੋਂ ਗੁਰਪ੍ਰੀਤ ਸਿੰਘ ਗੁਰੂ, 2392 ਤੋਂ ਮੈਡਮ ਰਮਨਪ੍ਰੀਤ ਕੌਰ, ਮੈਰੀਟੋਰੀਅਸ ਸਕੂਲ ਤੋਂ ਵਿਪਨੀਤ ਕੌਰ, 4161 ਤੋਂ ਜਸਬੀਰ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਪਰ ਅਧਿਆਪਕਾਂ ਦੀ ਮੰਗਾਂ ਜਿਉ ਦੀਆਂ ਤਿਉ ਖੜੀਆਂ ਹਨ। ਇਸ ਮੌਕੇ ਅਧਿਆਪਕ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਜਿਵੇਂ ਕਿ ਪੰਜਾਬ ਦੇ ਪੇਅ ਸਕੇਲ ਬਹਾਲ ਕਰਨ, ਰੀਕਾਸਟ ਲਿਸਟਾਂ ’ਚੋਂ ਬਾਹਰ ਹੋਏ ਅਧਿਆਪਕਾਂ ਨੂੰ ਮੁੜ ਤੋਂ ਸ਼ਾਮਿਲ ਕਰਨ, ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਦੀਆਂ ਅਸਾਮੀਆਂ ਨੂੰ ਸਾਰੇ ਜਿਲਿਆ ਵਿੱਚ ਸਮਾਨ ਅਨੁਪਾਤ ਵਿੱਚ ਵੰਡਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬਾਰਡਰ ਏਰੀਆ ਭੱਤੇ,ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਭੱਤੇ ਬਹਾਲ ਕਰਨ, ਡੀ ਏ ਦੀਆਂ ਕਿਸ਼ਤਾਂ ਤੁਰੰਤ ਜ਼ਾਰੀ ਕਰਨ, ਪੇ ਕਮਿਸ਼ਨ ਦਾ ਬਕਾਇਆ ਤੁਰੰਤ ਜ਼ਾਰੀ ਕਰਨ , ਮੈਰੀਟੋਰੀਅਸ, ਕੰਪਿਊਟਰ ਅਧਿਆਪਕਾਂ, ਕੱਚੇ ਅਧਿਆਪਕਾਂ ਅਤੇ ਐੱਨ. ਐੱਸ. ਕਿਉ. ਐਫ. ਅਧਿਆਪਕਾਂ ਨੂੰ ਰੈਗੂਲਰ ਕਰਕੇ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਆਦਿ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪਟਿਆਲੇ ਦੇ ਐੱਸਡੀਐੱਮ ਰਾਹੀਂ ਨੂੰ ਮੰਗ ਪੱਤਰ ਦਿੱਤਾ ਤੇ ਹੱਲ ਕਰਵਾਉਣ ਲਈ ਸੰਘਰਸ਼ ਦੀ ਚੇਤਾਵਨੀ ਦਿੱਤੀ।ਅਧਿਆਪਕ ਆਗੂਆਂ ਨੇ ਆਖਿਆ ਕਿ ਆਉਣ ਵਾਲੇ ਕੁਝ ਸਮੇਂ ਵਿਚ ਹੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਜਾਵੇਗਾ ਅਤੇ ਮੁਲਾਜ਼ਮਾਂ ਪ੍ਰਤੀ ਮਾਰੂ ਨੀਤੀਆਂ ਅਪਣਾਉਣ ਵਾਲੀ ਸਰਕਾਰ ਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ 11 ਮਈ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਡੀ.ਪੀ.ਆਈ. ਦਫਤਰ ਮੋਹਾਲੀ ਵਿਖੇ ਅਧਿਆਪਕਾਂ ਦਾ ਇਕ ਮਾਸ ਡੈਪੁਟੇਸ਼ਨ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਵੇਗਾ। ਇਸ ਮੌਕੇ ਮਨਦੀਪ ਕਾਲੇਕੇ,ਟਹਿਲਬੀਰ ਸਿੰਘ, ਗੁਰਪ੍ਰੀਤ ਸਿੰਘ ਸਿੱਧੂ, ਵਰਿੰਦਰ ਸਿੰਘ ਮਰੌੜੀ, ਗੁਰਵਿੰਦਰ ਸਿੰਘ ਧਨੇਠਾ, ਗੁਰਵਿੰਦਰ ਸਿੰਘ ਜਨੇੜੀਆਂ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ ਵਜੀਦਪੁਰ, ਸੰਦੀਪ ਕੁਮਾਰ, ਸ਼ਰਨਜੀਤ ਸਿੰਘ ਰਟੋਲ, ਲਖਵਿੰਦਰ ਸਿੰਘ ਦਾਨੀਪੁਰ , ਗੁਰਜੰਟ ਸਿੰਘ ਭਾਟੀਆ ਆਗੂ ਹਾਜ਼ਰ ਸਨ।