ਉਮੀਦਵਾਰਾਂ ਨੂੰ ਚੋਣ ਖ਼ਰਚੇ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
ਉਮੀਦਵਾਰਾਂ ਨੂੰ ਚੋਣ ਖ਼ਰਚੇ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
Publish Date: Thu, 11 Dec 2025 10:30 PM (IST)
Updated Date: Thu, 11 Dec 2025 10:33 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ ਪੂਜਾ ਸਿਆਲ ਗਰੇਵਾਲ (ਪੀਸੀਐੱਸ), ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਰਿਟਰਨਿੰਗ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ, ਫਤਹਿਗੜ੍ਹ ਸਾਹਿਬ ਵੱਲੋਂ ਚੋਣਾਂ ਦੇ ਨਾਮਜ਼ਦ ਉਮੀਦਵਾਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਲੜ ਰਹੇ ਸਮੂਹ ਉਮੀਦਵਾਰਾਂ ਨੂੰ ਆਪਣੇ ਚੋਣ ਪ੍ਰਚਾਰ ’ਤੇ ਕੀਤੇ ਜਾਣ ਵਾਲੇ ਖ਼ਰਚੇ ਦਾ ਸਹੀ ਹਿਸਾਬ-ਕਿਤਾਬ ਰੱਖਣ ਲਈ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦ ਹਰੇਕ ਉਮੀਦਵਾਰ ਲਈ ਖ਼ਰਚੇ ਦੀ ਹੱਦ 2.55 ਲੱਖ (ਦੋ ਲੱਖ ਪਚਵੰਜਾ ਹਜ਼ਾਰ ਰੁਪਏ) ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਨੇ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਹਰੇਕ ਉਮੀਦਵਾਰ ਨੂੰ ਚੋਣ ਨਤੀਜਿਆਂ ਦੇ ਐਲਾਨ ਤੋਂ 30 ਦਿਨਾਂ ਦੇ ਅੰਦਰ ਆਪਣਾ ਚੋਣ ਖ਼ਰਚੇ ਦਾ ਲੇਖਾ-ਜੋਖਾ ਸਬੰਧਿਤ ਜ਼ਿਲ੍ਹਾ ਚੋਣ ਅਧਿਕਾਰੀ ਰਾਹੀਂ ਪੰਜਾਬ ਰਾਜ ਚੋਣ ਕਮਿਸ਼ਨ ਕੋਲ ਨਿਰਧਾਰਿਤ ਪ੍ਰੋਫਾਰਮੇ ਵਿਚ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ।